ਸੰਗਰੂਰ (ਬੇਦੀ, ਰਾਜੇਸ਼ ਕੋਹਲੀ) : ਸੰਗਰੂਰ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪੁੱਜੇ ਓ.ਪੀ. ਸੋਨੀ ਦਾ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਵਿਰੋਧ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅਧਿਆਪਕ ਓ.ਪੀ. ਸੋਨੀ. ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਪੁਲਸ ਨੇ ਕੁੱਝ ਅਧਿਆਪਕਾਂ ਨੂੰ ਗ੍ਰਿਫਤਾਰ ਕਰ ਲਿਆ। ਉਥੇ ਹੀ ਆਪਣੇ ਸਾਥੀਆਂ ਦੀਆਂ ਗ੍ਰਿਫਤਾਰੀਆਂ ਹੁੰਦੇ ਦੇਖ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਸੰਗਰੂਰ ਦੇ ਬਰਨਾਲਾ ਚੌਕ ਵਿਚ ਧਰਨਾ ਸ਼ੁਰੂ ਕਰ ਦਿੱਤਾ ਗਿਆ, ਜਿਸ ਦੇ ਮੱਦੇਨਜ਼ਰ ਪੁਲਸ ਵੱਲੋਂ ਭਾਰੀ ਫੋਰਸ ਵੀ ਤਾਇਨਾਤ ਕੀਤੀ ਗਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ।

ਅਧਿਅਪਾਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ 4 ਮਹੀਨਿਆਂ ਤੋਂ ਲਗਾਤਾਰ ਸੜਕਾਂ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਤਾਂ ਉਨ੍ਹਾਂ ਨੂੰ ਨੋਕਰੀ ਦੇਵੇ ਜਾਂ ਫਿਰ ਜੇਲਾਂ ਵਿਚ ਬੰਦ ਕਰ ਦੇਵੇ।


ਮੰਡੀ ਗੋਬਿੰਦਗੜ੍ਹ: CAA ਦੇ ਸਮਰਥਨ 'ਚ 200 ਫੁੱਟ ਤਿਰੰਗੇ ਨਾਲ ਕੱਢਿਆ ਗਿਆ ਮਾਰਚ
NEXT STORY