ਸੰਗਰੂਰ (ਬੇਦੀ) - ਗਣਤੰਤਰ ਦਿਵਸ ਮੌਕੇ ਸੰਗਰੂਰ ਪੁਲਸ ਲਾਈਨ ਵਿਖੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਕੀਤੀ ਗਈ ਤੇ ਮਾਰਚ ਪਾਸ ਤੋਂ ਸਲਾਮੀ ਲਈ ਗਈ । ਇਸ ਮੌਕੇ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਕਿਸਾਨੀ ਅਤੇ ਜਵਾਨੀ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਤੱਕ ਦੇ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਨੌਜਵਾਨ ਲਈ ਰੋਜ਼ਗਾਰ ਅਤੇ ਸਿੱਖਿਆ ਨਵੇਂ ਸਾਧਨ ਅਖਤਿਆਰ ਕੀਤੇ ਗਏ, ਉਥੇ ਕਿਸਾਨਾਂ ਦੀ ਫਸਲ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਖਰੀਦਿਆ ਗਿਆ ਤੇ ਕਿਸਾਨ ਦੀ ਆਰਥਿਕ ਹਾਲਤ 'ਚ ਸੁਧਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਰਜ਼ਾ ਮਆਫੀ ਦੀ ਪ੍ਰਕਿਰਿਆ ਨੂੰ ਪੂਰਨ ਤੌਰ ਲਾਗੂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਗਰੂਰ ਦੀਆਂ ਵਿਰਾਸਤੀ ਧਰੋਹਰਾਂ ਦੀ ਸਾਂਭ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕੀਤਾ ।
ਬਿਜਲੀ ਦੇ ਲੱਗ ਰਹੇ ਕੱਟਾਂ ਤੋਂ ਲੋਕਾਂ ਦਾ ਜਿਉਂਣਾ ਹੋਇਆ ਦੁੱਭਰ
NEXT STORY