ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਅਣਪਛਾਤੇ ਵਾਹਨ ਵਲੋਂ ਟੱਕਰ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਹੌਲਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਰਾਜਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਠੱਗਾ ਪੱਤੀ ਬਡਰੁੱਖਾਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਚਾਚਾ ਅਪਾਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਡਰੁੱਖਾਂ 28 ਜੂਨ ਦੀ ਸ਼ਾਮ ਨੂੰ ਆਪਣੇ ਸਾਈਕਲ 'ਤੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਤੋਂ ਲੰਗਰ ਦੀ ਸੇਵਾ ਕਰ ਕੇ ਆ ਰਿਹਾ ਸੀ। ਨੈਸ਼ਨਲ ਹਾਈਵੇ ਭੰਮਾਬੱਦੀ ਰੋਡ ਬਾਹੱਦ ਬਡਰੁੱਖਾਂ ਵਿਖੇ ਸੰਗਰੂਰ ਸਾਈਡ ਤੋਂ ਆ ਰਹੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਚਾਲਕ ਨੇ ਲਾਪ੍ਰਵਾਹੀ ਨਾਲ ਉਸ ਦੇ ਚਾਚੇ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਿਰ 'ਚ ਸੱਟ ਲੱਗਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਾਵਰਕਾਮ ਮੈਨੇਜਮੈਂਟ ਦੇ ਭਰੋਸੇ 'ਤੇ ਸੰਯੁਕਤ ਫੋਰਮ ਨੇ ਕੀਤਾ ਅੰਦੋਲਨ ਮੁਲਤਵੀ
NEXT STORY