ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਡਾਇਰੈਕਟਰ, ਯੁਵਕ ਸੇਵਾਵਾਂ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਰਨਾਲਾ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਰੈੱਡ ਰੀਬਨ ਕਾਲਜ ਕਲੱਬਾਂ ਵੱਲੋਂ ਜ਼ਿਲਾ ਪੱਧਰੀ ਰਾਸ਼ਟਰੀ ਯੁਵਕ ਦਿਵਸ ਐੱਸ. ਐੱਸ. ਡੀ. ਕਾਲਜ, ਬਰਨਾਲਾ ਵਿਖੇ ਮਨਾਇਆ ਗਿਆ। ਇਸ ਮੌਕੇ ਰੈੱਡ ਰੀਬਨ ਕਲੱਬਾਂ ਦੇ 50 ਪੀਅਰ ਐਜੂਕੇਟਰਾਂ ਨੇ ਵੀ ਭਾਗ ਲਿਆ। ਇਸ ਸਮੇਂ ਸਵਾਮੀ ਵਿਵੇਕਾਨੰਦ ਦੇ ਜੀਵਨ ’ਤੇ ਆਧਾਰਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮੁੱਖ ਬੁਲਾਰਿਆਂ ਡਾ. ਬਲਵਿੰਦਰ ਸਿੰਘ ਗਿੱਲ ਅਤੇ ਪ੍ਰੋਫੈਸਰ ਲਾਲ ਸਿੰਘ ਨੇ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਅਤੇ ਉਦੇਸ਼ਾਂ ਤੋਂ ਜਾਗਰੂਕ ਕਰਵਾਉਂਦਿਆਂ ਕਿਹਾ ਕਿ ਅੱਜ ਦਾ ਨੌਜਵਾਨ ਅਨੇਕਾਂ ਪ੍ਰਕਾਰ ਦੀਆਂ ਸਮੱਸਿਆਵਾਂ ਜਿਵੇਂ ਕਿ ਨਸ਼ਾਖੋਰੀ, ਰਿਸ਼ਵਤਖੋਰੀ ਅਤੇ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਪਰ ਸਾਨੂੰ ਅਜਿਹੀਆਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਸਵਾਮੀ ਵਿਵੇਕਾਨੰਦ ਵਰਗੇ ਮਹਾਨ ਲੋਕਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਦੁਨੀਆ ਭਰ ’ਚ ਨੌਜਵਾਨਾਂ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ਨੌਜਵਾਨਾਂ ਦਾ ਦੇਸ਼ ਹੈ, ਜਿਸ ਪ੍ਰਤੀ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪੂਰੀ ਲਗਨ ਅਤੇ ਈਮਾਨਦਾਰੀ ਨਾਲ ਆਪਣਾ ਅਤੇ ਦੇਸ਼ ਦਾ ਭਵਿੱਖ ਬਣਾਉਣ ਲਈ ਸਦਾ ਯਤਨਸ਼ੀਲ ਰਹੀਏ। ਇਸ ਮੌਕੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਬਰਨਾਲਾ ਵਿਜੇ ਭਾਸਕਰ ਸ਼ਰਮਾ ਨੇ ਪੀਅਰ ਐਜੂਕੇਟਰਾਂ ਨੂੰ ਸਵਾਮੀ ਵਿਵੇਕਾਨੰਦ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਵਿਚ ਵਿਚਰਨ ਦੀ ਲੋਡ਼ ਹੈ ਤਾਂ ਜੋ ਕਿ ਨੌਜਵਾਨ ਪੀਡ਼੍ਹੀ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਆਲਸ ਵਰਗੀਆਂ ਅਲਾਮਤਾਂ ਤੋਂ ਬਚਣ ਦੀ ਲੋਡ਼ ਹੈ। ਇਸ ਸਮੇਂ ਨੋਡਲ ਅਫਸਰ ਰੈੱਡ ਰੀਬਨ ਭਾਰਤ ਭੂਸ਼ਣ, ਪ੍ਰੋਫੈਸਰ ਰਕਿੰਦਰ ਸਿੰਘ ਭੱਲਾ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੋਡਲ ਅਫ਼ਸਰ ਸ਼ਾਮਲ ਹੋਏ। ਇਸ ਮੌਕੇ ਪ੍ਰਿੰਸੀਪਲ ਐੱਸ.ਐੱਸ.ਡੀ. ਸਕੂਲ ਜਗਜੀਤ ਸਿੰਘ ਨੇ ਵੱਖ-ਵੱਖ ਸੰਸਥਾਵਾਂ ਤੋਂ ਪਹੁੰਚੇ ਵਿਦਿਆਰਥੀਆਂ ਤੇ ਪੀਅਰ ਐਜੂਕੇਟਰਾਂ ਦਾ ਧੰਨਵਾਦ ਕੀਤਾ।
ਬੱਚਿਆਂ ਨੂੰ ਸਰਦੀ ਤੋਂ ਬਚਾਉਣ ਦੇ ਤਰੀਕੇ ਦੱਸੇ
NEXT STORY