ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) -ਬੀ. ਵੀ. ਐੱਮ. ਇੰਟਰਨੈਸ਼ਨਲ ਸਕੂਲ ’ਚ ਆਈ. ਈ. ਓ. ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਪ੍ਰੀਖਿਆ ’ਚ ਵਧੀਆ ਅੰਕ ਪ੍ਰਾਪਤ ਕਰਨ ਵਾਲੀ ਚੌਥੀ ਕਲਾਸ ਦੀ ਜਸ਼ਨਪ੍ਰੀਤ ਕੌਰ ਅਤੇ ਪੰਜਵੀਂ ਕਲਾਸ ਦੀ ਅੰਜਲੀ ਨੂੰ ਸੋਨੇ ਦਾ ਤਮਗਾ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਸਾਰੀਆਂ ਕਲਾਸਾਂ ’ਚ ਪ੍ਰੀਖਿਆ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਸਰਿਤਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਪ੍ਰਕਾਰ ਦੀਆਂ ਉਪਲੱਬਧੀਆਂ ਲਈ ਸਕੂਲ ਪ੍ਰਬੰਧਕ, ਅਧਿਆਪਕ ਅਤੇ ਮਾਤਾ-ਪਿਤਾ ਵਧਾਈ ਦੇ ਪਾਤਰ ਹਨ। ਉਨ੍ਹਾਂ ਨੇ ਭਵਿੱਖ ’ਚ ਇਸ ਪ੍ਰਕਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਸੰਸਕ੍ਰਿਤ ਸਿਖਾਉਣ ਲਈ 10 ਰੋਜ਼ਾ ਵਰਕਸ਼ਾਪ ਸ਼ੁਰੂ
NEXT STORY