ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਦੇ ਖੇਤੀਬਾਡ਼ੀ ਸਬ ਇੰਸਪੈਕਟਰ ਦਵਿੰਦਰ ਸਿੰਘ ਢਿੱਲੋਂ ਵੱਲੋਂ ਰਾਏਪੁਰ (ਛੱਤੀਸਗਡ਼੍ਹ) ਵਿਖੇ 28 ਜਨਵਰੀ ਤੋਂ 1 ਫਰਵਰੀ ਤਕ ਹੋਏ ਆਲ ਇੰਡੀਆ ਸਿਵਲ ਸਰਵਿਸਜ਼ ਪਾਵਰ ਲਿਫਟਿੰਗ ਚੈਂਪੀਅਨਸ਼ਿਪ ’ਚ ਪੂਰੇ ਭਾਰਤ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ’ਤੇ ਸਨਮਾਨਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲੇ ’ਚ ਨੌਜਵਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਖੇਡਾਂ ਨਾਲ ਜੋਡ਼ ਕੇ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਪ੍ਰੇਰਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦਵਿੰਦਰ ਸਿੰਘ ਨੇ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਦਵਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਪੰਜਾਬ ’ਚੋਂ ਗੋਲਡ ਮੈਡਲ ਅਤੇ ਨਾਰਥ ਇੰਡੀਆ ਵਿਚ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ। ਦਵਿੰਦਰ ਸਿੰਘ ਨੇ ਆਪਣੀ ਵਿਦਿਅਕ ਯੋਗਤਾ ਬੀ.ਐੱਸ.ਸੀ. ਐਗਰੀਕਲਚਰ, ਐੱਮ.ਐੱਸ.ਸੀ. ਐਗਰੀਕਲਚਰ ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਾਪਤ ਕੀਤੀ ਹੈ।
ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ
NEXT STORY