ਸੰਗਰੂਰ (ਬੇਦੀ)-ਬੇਸ਼ੱਕ ਅਜੇ ਲੋਕ ਸਭਾ ਚੋਣਾਂ ਦੀ ਤਰੀਕ ਤੈਅ ਨਹੀਂ ਕੀਤੀ ਗਈ ਪਰ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਕਮਰ ਕੱਸ ਲਈ ਹੈ। ਇਸ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲਾ ਸੰਗਰੂਰ ਦੇ ਦਿਹਾਤੀ ਯੂਥ ਪ੍ਰਧਾਨ ਲਈ ਹਰਪਾਲ ਸਿੰਘ ਖਡ਼ਿਆਲ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਅਕਾਲੀ ਦਲ ਦੇ ਵਰਕਰਾਂ ਨੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਵਰਕਰਾਂ ਨੇ ਕਿਹਾ ਕਿ ਉਨ੍ਹਾ ਨੂੰ ਪੂਰਾ ਭਰੋਸਾ ਹੈ ਕਿ ਖਡ਼ਿਆਲ ਉਨ੍ਹਾਂ ਦੀਆਂ ਉਮੀਦਾਂ ’ਤੇ ਪੂਰਾ ਉਤਰਨਗੇ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋਡ਼ਨਗੇ। ਇਸ ਸਮੇਂ ਜ਼ਿਲਾ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਕੀਤੇ ਪ੍ਰਧਾਨ ਨੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਤਰ੍ਹਾਂ ਦਾ ਯਤਨ ਕਰਨਗੇ ਅਤੇ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋਡ਼ਨਗੇ। ਇਸ ਮੌਕੇ ਜ਼ਿਲਾ ਸੰਗਰੂਰ ਦੀ ਸਮੁੱਖੀ ਲੀਡਰਸ਼ਿਪ ਮੌਜੂਦ ਸੀ ਅਤੇ ਢੋਲ ਵਜਾ ਕੇ 2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰ ਹੋਣ ਦਾ ਸਬੂਤ ਦਿੱਤਾ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਅਮਨਵੀਰ ਸਿੰਘ ਚੈਰੀ, ਗੁਰਬਚਨ ਸਿੰਘ ਬਚੀ, ਮਨਿੰਦਰ ਸਿੰਘ ਲਖਮੀਰਵਾਲਾ ਤੇ ਗੁਲਜਾਰ ਮੂਣਕ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਬੱਚਿਆਂ ਦੁਆਰਾ ਤਿਆਰ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ
NEXT STORY