ਸੰਗਰੂਰ (ਵਿਵੇਕ ਸਿੰਧਵਾਨੀ,ਰਵੀ)-ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਮੈਡਮ ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਦੀ ਮੇਨਟੀਨੈਂਸ ਐਂਡ ਵੈੱਲਫੇਅਰ ਆਫ ਪੇਰੈਂਟਸ ਸੀਨੀਅਰ ਸਿਟੀਜ਼ਨ ਰੂਲ 2012 ਦੀ ਧਾਰਾ 25 ਅਧੀਨ ਐਕਸ਼ਨ ਪਲਾਨ ਦੀ ਜ਼ਿਲਾ ਪੱਧਰੀ ਮੀਟਿੰਗ ਹੋਈ। ਮੀਟਿੰਗ ਦੌਰਾਨ ਏ. ਡੀ. ਸੀ . ਮੈਡਮ ਰੂਹੀ ਦੁੱਗ ਨੇ ਐੱਸ. ਡੀ. ਐੱਮ . ਬਰਨਾਲਾ ਨੂੰ ਹਦਾਇਤ ਕੀਤੀ ਕਿ ਸੀਨੀਅਰ ਸਿਟੀਜ਼ਨ ਹਾਲ ਲਈ ਯੋਗ ਥਾਂ ਲੱਭ ਕੇ ਇਸ ਨੂੰ ਜਲਦ ਤੋਂ ਜਲਦ ਤਿਆਰ ਕੀਤਾ ਜਾਵੇ। ਉਨ੍ਹਾਂ ਸਬੰਧਤ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨਾਲ ਸਬੰਧਤ ਅਪਰਾਧ ਦੇ ਕੇਸਾਂ ਨੂੰ ਪੁਲਸ ਦੁਆਰਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨੂੰ ਸਿਹਤ ਸਹੂਲਤਾਂ ਬਿਨਾਂ ਕਿਸੇ ਮੁਸ਼ਕਲ ਦੇ ਮੁਹੱਈਆ ਕਰਵਾਈਆਂ ਜਾਣ ਅਤੇ ਸਿਹਤ ਸੰਸਥਾਵਾਂ ’ਚ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਮੈਡਮ ਰੂਹੀ ਦੁੱਗ ਨੇ ਕਿਹਾ ਕਿ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਨੂੰ ਸੀਨੀਅਰ ਸਿਟੀਜ਼ਨ ਦਾ ਪੂਰਾ ਸਨਮਾਨ ਕਰਨਾ ਚਾਹੀਦਾ ਹੈ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਉਪ ਜ਼ਿਲਾ ਅਥਾਰਟੀ ਗਗਨਦੀਪ ਭਾਰਦਵਾਜ, ਜ਼ਿਲਾ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਜਿੰਦਲ, ਜ਼ਿਲਾ ਸਮਾਜਕ ਸੁਰੱਖਿਆ ਅਫ਼ਸਰ ਦੀਪਇੰਦਰਜੀਤ ਕੌਰ, ਸੀਨੀਅਰ ਸਹਾਇਕ ਜੈ ਗਣੇਸ਼, ਜਗਦੀਸ਼ ਕੌਰ, ਸਮਾਜ ਸੇਵੀ ਵਕੀਲ ਚੰਦ ਗੋਇਲ, ਬਖਸ਼ੀਸ਼ ਸਿੰਘ ਮੌਜੂਦ ਸਨ।
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਸਵੱਛਤਾ ਪ੍ਰਤੀ ਜਾਗਰੂਕਤਾ ਅਭਿਆਨ ਚਲਾਇਆ
NEXT STORY