ਸੰਗਰੂਰ (ਗਰਗ, ਜਿੰਦਲ)-ਸਰਕਾਰੀ ਮਿਡਲ ਸਕੂਲ ਲਹਿਲ ਖੁਰਦ ਵਿਖੇ ਸਕੂਲ ਇੰਚਾਰਜ ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪੀ. ਟੀ. ਆਈ. ਅਧਿਆਪਕ ਰਣਬੀਰ ਸਿੰਘ ਦੀ ਮਿਹਨਤ ਸਦਕਾ ਸਕੂਲ ਗਰਾਊਂਡ ਵਿਖੇ ਸਾਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵਧ-ਚਡ਼੍ਹ ਕੇ ਭਾਗ ਲਿਆ। ਅਥਲੈਟਿਕਸ ਮੀਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਦੀ ਪ੍ਰਿੰਸੀਪਲ ਮੈਡਮ ਬਬਲੀ ਰਾਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਅਥਲੈਟਿਕਸ ਮੀਟ ਦੌਰਾਨ ਵੱਖ-ਵੱਖ ਖੇਡਾਂ ਦੇ ਹੋਏ ਮੁਕਾਬਲੇ ਬਹੁਤ ਹੀ ਸਖ਼ਤ ਅਤੇ ਦਿਲਚਸਪ ਰਹੇ ਵੱਖ-ਵੱਖ ਖੇਡਾਂ ਦੇ ਐਲਾਨ ਕੀਤੇ ਗਏ ਨਤੀਜਿਆਂ ਦੇ ਲਡ਼ਕਿਆਂ ਦੇ ਮੁਕਾਬਲਿਆਂ ’ਚੋਂ ਬਲਦੇਵ ਸਿੰਘ ਨੂੰ ਅਤੇ ਲਡ਼ਕੀਆਂ ਦੇ ਮੁਕਾਬਲਿਆਂ ਵਿਚ ਸ਼ੰਮੀ ਰਾਣੀ ਨੂੰ ਬੈਸਟ ਅਥਲੀਟ ਐਲਾਨਿਆ ਗਿਆ, ਜਿਨ੍ਹਾਂ ਨੂੰ ਸਕੂਲ ਪ੍ਰਿੰਸੀਪਲ ਰਾਜ ਕੁਮਾਰ ਸ਼ਰਮਾ ਤੇ ਪ੍ਰਿੰਸੀਪਲ ਮੈਡਮ ਬਬਲੀ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਇੰਚਾਰਜ ਰਾਜ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਖੇਡਾਂ ’ਚ ਵਧ-ਚਡ਼੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਥਲੈਟਿਕਸ ਮੀਟ ਦਾ ਆਯੋਜਨ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰ ਕੇ ਆਪਸੀ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਦਾ ਹੈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਸਮੇਂ ਡਿੰਪਲ ਸ਼ਰਮਾ, ਬੇਅੰਤ ਕੌਰ, ਜਸਵੀਰ ਕੌਰ, ਸੁਖਪ੍ਰੀਤ ਕੌਰ ਕਿਰਨਜੀਤ ਕੌਰ, ਆਂਗਣਵਾਡ਼ੀ ਸਟਾਫ਼ ਤੋਂ ਇਲਾਵਾ ਮੈਡਮ ਵੰਦਨਾ ਸ਼ਰਮਾ ਤੇ ਹਰਜਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ, ਉਕਤ ਅਥਲੈਟਿਕਸ ਮੀਟ ਆਪਣੀਆਂ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ ਹੋਈ।
ਵਿਦਿਆਰਥੀਆਂ ਨੂੰ ਦਿੱਤੀ ਆਤਮ-ਰੱਖਿਆ ਦੀ ਸਿਖਲਾਈ
NEXT STORY