ਸੰਗਰੂਰ (ਵਿਵੇਕ ਸਿੰਧਵਾਨੀ,ਰਵੀ) - ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਮੁੱਖ ਖੇਤੀਬਾਡ਼ੀ ਅਫਸਰ, ਬਰਨਾਲਾ ਵਜੋੋ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਮੁੱਖ ਖੇਤੀਬਾਡ਼ੀ ਅਫ਼ਸਰ ਬਰਨਾਲਾ ਨੇ ਕਿਹਾ ਕਿ ਕਿਸਾਨ ਹਿੱਤ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਕੰਮ ਹੋੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਖੇਤੀਬਾਡ਼ੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਘੱਟ ਖਰਚ ਕਰ ਕੇ ਵੱਧ ਆਮਦਨ ਪ੍ਰ੍ਰਾਪਤ ਕਰਨ ਸੰਬੰਧੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੁਆਲਿਟੀ ਕੰਟਰੋੋਲ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਉੱਚ ਮਿਆਰੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋੋਂ ਇਲਾਵਾ ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣਾ ਕੰਮ ਤਨਦੇਹੀ ਅਤੇ ਈਮਾਨਦਾਰੀ ਨਾਲ ਕਰਨ ਤਾਂ ਜੋੋ ਕਿਸਾਨਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਸ਼ਹੀਦ ਲਾਲਾ ਲਛਮਣ ਦਾਸ ਸਟਰੀਟ ਦਾ ਬੁਰਾ ਹਾਲ, ਪ੍ਰਬੰਧਕ ਸੁੱਤੇ
NEXT STORY