ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਪੰਜਾਬ ਲੀਗਲ ਸਰਵਿਸਿਜ਼ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਵੀਰਇੰਦਰ ਸਿੰਘ, ਮਾਣਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ, ਸੰਘੇਡ਼ਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪੀ. ਐੱਸ. ਕਾਲੇਕਾ ਨੇ ਹਾਜ਼ਰ ਵਿਦਿਆਰਥੀਆਂ ਨੂੰ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਜ਼ਿਲਾ ਕਚਹਿਰੀਆਂ, ਬਰਨਾਲਾ ਵਿਖੇ ਚੱਲ ਰਹੇ ਫਰੰਟ ਆਫਿਸ ਅਤੇ ਜ਼ਿਲੇ ਦੇ ਵੱਖ-ਵੱਖ ਪਿੰਡਾਂ ’ਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਕਿ ਕੋਈ ਵੀ ਲੋਡ਼ਵੰਦ ਵਿਅਕਤੀ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਜਾਂ ਮੁਫਤ ਕਾਨੂੰਨੀ ਸਲਾਹ ਮਸ਼ਵਰਾ ਲੈ ਸਕਦਾ ਹੈ। ਦਲਜੀਤ ਸਿੰਘ ਐਡਵੋਕੇਟ ਨੇ ਦੱਸਿਆ ਕਿ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਜਾਂ ਮਦਦ ਲੈਣ ਲਈ ਏ. ਡੀ. ਆਰ. ਸੈਂਟਰ ਬਰਨਾਲਾ ਜਾਂ ਟੋਲ ਫ੍ਰੀ ਨੰ. 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਕਬਾਲ ਸਿੰਘ, ਪੈਰਾ ਲੀਗਲ ਵਲੰਟੀਅਰ ਨੇ ਸਮੂਹ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਜਾਗਰੂਕਤਾ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਪੀ. ਐੱਸ. ਕਾਲੇਕਾ ਵੱਲੋਂ ਵਿਦਿਆਰਥੀਆਂ ਵੱਲੋਂ ਕਾਨੂੰਨ ਨਾਲ ਸਬੰਧਤ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਜੀ. ਐੱਸ. ਸਕੂਲ ਧੌਲਾ ਦੇ 7 ਵਿਦਿਆਰਥੀਆਂ ਨੇ ਹਾਸਲ ਕੀਤੇ ਗੋਲਡ ਮੈਡਲ
NEXT STORY