ਸੰਗਰੂਰ (ਵਿਵੇਕ ਸਿੰਧਵਾਨੀ,ਰਵੀ) - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਕੀਤਾ। ਇਸ ਮੌਕੇ ਅਤੇ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪੀ.ਐੱਸ. ਕਾਲੇਕਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ-ਕਰਮਚਾਰੀਆਂ ਵੱਲੋਂ ਵੱਡੀ ਗਿਣਤੀ ਵਿਚ ਕੈਂਪ ‘ਚ ਹਿੱਸਾ ਲਿਆ ਗਿਆ ਅਤੇ ਖੂਨਦਾਨ ਕੀਤਾ। ਇਸ ਸਮੇਂ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਕਿਹਾ ਕਿ ਖੂਨਦਾਨ ਕੈਂਪ ਲਗਾ ਕੇ ਇਕੱਤਰ ਕੀਤੇ ਗਏ। ਖੂਨ ਦੇ ਉਪਯੋਗ ਨਾਲ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਦੇ ਲੋਕਾਂ ਵਿੱਚ ਖੂਨਦਾਨ ਕਰਨ ਲਈ ਉਤਸ਼ਾਹ ਅਤੇ ਚੰਗੀ ਭਾਵਨਾ ਪੈਦਾ ਹੋ ਰਹੀ ਹੈ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਵਿਸ਼ੇਸ਼ ਉਪਰਾਲੇ ਤਹਿਤ ਖੂਨਦਾਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਇਕ-ਇਕ ਬੂਟਾ ਵੀ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਖ਼ਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਸ਼ਰਮਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਜੈ ਭਾਸਕਰ, ਏ.ਈ.ਓ. ਨਿਰਪਜੀਤ ਸਿੰਘ, ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਵਿਜੈ ਕੁਮਾਰ ਗੁਪਤਾ, ਸੁਪਰਡੈਂਟ ਐਕਸਾਈਜ ਵਿਭਾਗ ਨਛੱਤਰ ਸਿੰਘ ਭਾਈਰੂਪਾ, ਬੀ.ਡੀ.ਪੀ.ਓ. ਭੂਸ਼ਣ ਕੁਮਾਰ ਸਮੇਤ ਡੀ. ਸੀ. ਦਫ਼ਤਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਸਕੂਲ ’ਚ ਮਨਾਇਆ ਰੀਡ ਓ ਥੋਨ ਦਿਵਸ
NEXT STORY