ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) - ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੁਆਰਾ ਸੰਗਠਤ ਬਾਲ ਸੁਰੱਖਿਆ ਸਕੀਮ ਤਹਿਤ ਡਿਪਟੀ ਕਮਿਸ਼ਨਰ, ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਰਹਿਨੁਮਾਈ ਹੇਠ ਬਾਲ ਸੁਰੱਖਿਆ ਅਤੇ ਬਾਲ ਅਧਿਕਾਰਾਂ ਦੇ ਪ੍ਰਤੀ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਦੀ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ। ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੁਆਰਾ ਕੀਤਾ ਗਿਆ। ਉਨ੍ਹਾਂ ਵੱਲੋਂ ਵੱਖ-ਵੱਖ ਹਾਜ਼ਰ ਨੁਮਾਇੰਦਿਆਂ ਨੂੰ ਬਾਲ ਸੁਰੱਖਿਆ ਪ੍ਰਤੀ ਹੋਰ ਸੰਵੇਦਣਸ਼ੀਲਤਾ ਵਰਤਣ ਦੀ ਹਦਾਇਤ ਕੀਤੀ। ਇਸ ਸਮੇਂ ਸੀ.ਜੀ.ਐੱਮ. ਬਰਨਾਲਾ ਪੀ.ਐੱਸ.ਕਾਲੇਕਾ ਵੀ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਤੇ ਉਨ੍ਹਾਂ ਦੁਆਰਾ ਵੀ ਬਾਲ ਸੁਰੱਖਿਆ ਨਾਲ ਸੰਬੰਧਤ ਅਹਿਮ ਮੁੱਦਿਆ ਉੱਤੇ ਚਰਚਾ ਕੀਤੀ ਗਈ। ਟ੍ਰੇਨਿੰਗ ਪ੍ਰੋਗਰਾਮ ’ਚ ਬਚਪਨ ਬਚਾਓ ਅੰਦੋਲਨ ਨਾਮੀ ਐੱਨ.ਜੀ.ਓ. ਦੇ ਰਿਸੋਰਸ ਪਰਸਨਜ਼ ਦੇ ਦੁਆਰਾ ਬਾਲ ਸੁਰੱਖਿਆ ਨਾਲ ਸੰਬੰਧਤ ਕਾਨੂੰਨਾਂ ਬਾਰੇ ਦੱਸਿਆ ਗਿਆ ਅਤੇ ਇਨ੍ਹਾਂ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਟ੍ਰੇਨਿੰਗ ਪ੍ਰੋਗਰਾਮ ਵਿਚ ਪੁਲਸ ਵਿਭਾਗ, ਸਿੱਖਿਆ ਵਿਭਾਗ, ਬਾਲ ਭਲਾਈ ਕਮੇਟੀ ਦੇ ਮੈਂਬਰ, ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰ, ਸਿਹਤ ਵਿਭਾਗ ਦੇ ਨੁਮਾਇੰਦੇ ਅਤੇ ਜ਼ਲ੍ਹਿਾ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀਆਂ ਦੁਆਰਾ ਭਾਗ ਲਿਆ ਗਿਆ। ਪ੍ਰੋਗਰਾਮ ਦੌਰਾਨ ਜੁਵੇਨਾਇਲ ਜਸਟਿਸ ਐੱਕਟ ਅਤੇ ਬਾਲ ਸੁਰੱਖਿਆ ਨਾਲ ਸੰਬੰਧਤ ਹੋਰ ਐਕਟਾਂ ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਡੀ.ਐੱਸ.ਪੀ. ਬਰਨਾਲਾ ਸ਼੍ਰੀ ਸੁਰਜੀਤ ਸਿੰਘ ਧਨੋਆ, ਜ਼ਲ੍ਹਿਾ ਪ੍ਰੋਗਰਾਮ ਅਫ਼ਸਰ ਬਰਨਾਲਾ ਕੁਲਵਿੰਦਰ ਸਿੰਘ, ਸਿਵਲ ਸਰਜਨ ਬਰਨਾਲਾ ਡਾ. ਜੁਗਲ ਕਿਸ਼ੋਰ, ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਬਰਨਾਲਾ ਰਾਜਵੰਤ ਕੌਰ, ਜ਼ਿਲਾ ਸਮਾਜਕ ਸੁਰੱਖਿਆ ਅਫ਼ਸਰ ਬਰਨਾਲਾ ਦੀਪਇੰਦਰ ਕੌਰ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਅਭਿਸ਼ੇਕ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਜਾਨਪਾਲ ਸਿੰਘ ਹੰਝਰਾ ਥਾਣਾ ਤਪਾ ਦੇ ਐੱਸ.ਐੱਚ.ਓ ਨਿਯੁਕਤ
NEXT STORY