ਸੰਗਰੂਰ (ਰਾਕੇਸ਼) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ-ਪੀਰੀ ਖ਼ਾਲਸਾ ਕਾਲਜ, ਭਦੌਡ਼ ਦੇ ਬੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਬੀ.ਏ ਭਾਗ ਪਹਿਲਾ ਦੀ ਇੰਚਾਰਜ ਸਿਮਰਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਮਈ 2018 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਆਰਟਸ ਵਿਭਾਗ ਨੇ ਲਡ਼ੀ ਨੂੰ ਅੱਗੇ ਤੋਰਦੇ ਹੋਏ ਸਵਰਨਜੀਤ ਕੌਰ ਨੇ 71 ਫੀਸਦੀ ਅੰਕ ਨਾਲ ਪਹਿਲਾ, ਓਕਭ, ਹਰਪ੍ਰੀਤ ਕੌਰ ਨੇ 70.8 ਫੀਸਦੀ ਅੰਕ ਨਾਲ ਦੂਜਾ ਅਤੇ ਗੁਰਪ੍ਰੀਤ ਕੌਰ ਨੇ 69 ਫੀਸਦੀ ਅੰਕ ਹਾਸਲ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਸਮੇਂ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਕਿਹਾ ਕਿ ਕਾਲਜ ਅਤੇ ਸਮੂਹ ਸਟਾਫ ਵਿਦਿਆਰਥੀਆਂ ਦੀ ਪਡ਼੍ਹਾਈ ਨੂੰ ਲੈ ਕੇ ਪੂਰਾ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਕਰਨ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜਿਆਂ ਲਈ ਸਮੂਹ ਸਟਾਫ ਦਾ ਧੰਨਵਾਦ ਕੀਤਾ।
Îਮਦਰ ਟੀਚਰ ਸਕੂਲ ’ਚ ਸਟੋਰੀ ਟੈਲਿੰਗ ਕੰਪੀਟਿਸ਼ਨ ਕਰਵਾਇਆ
NEXT STORY