ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ਦੀ ਜਿੰਨੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਜਾਵੇ, ਉਹ ਘੱਟ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਮੈਂਬਰ ਕੋਰ ਕਮੇਟੀ ਯੂਥ ਵਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ ਹੋਏ ਜਵਾਨਾਂ ਦਾ ਬਲੀਦਾਨ ਵਿਅਰਥ ਨਹੀਂ ਜਾਣਾ ਚਾਹੀਦਾ, ਹੁਣ ਸਮਾਂ ਆ ਗਿਆ ਹੈ ਕੀ ਪਾਕਿਸਤਾਨ ਦੀ ਇਸ ਕਾਇਰਾਨਾ ਹਰਕਤ ਦਾ ਮੂੰਹ-ਤੋਡ਼ ਜਵਾਬ ਦਿੱਤਾ ਜਾਵੇ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਇਸ ਅੱਤਵਾਦੀ ਕਾਰਵਾਈ ਦਾ ਜਵਾਬ ਭਾਰਤ ਵੱਲੋਂ ਜਲਦ ਤੋਂ ਜਲਦ ਦਿੱਤਾ ਜਾਵੇ।
ਬੱਦਲਵਾਲੀ ਕਾਰਨ ਕਣਕ ਦੀ ਫ਼ਸਲ ਨੂੰ ਤੇਲਾ ਰੋਗ ਲੱਗ ਸਕਦੈ : ਕਿਸਾਨ
NEXT STORY