ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਐੱਸ. ਐੱਸ. ਡੀ. ਕਾਲਜ ਵਿਖੇ ਅੱਜ ਸੱਤਾ ਰੋਜ਼ਾ ਐੱਨ. ਐੱਸ. ਐੱਸ. ਕੈਂਪ ਦਾ ਆਯੋਜਨ ਕਰਵਾਇਆ ਗਿਆ। ਕੈਂਪ ਦਾ ਉਦਘਾਟਨ ਐਜੂਕੇਸ਼ਨ ਡਾਇਰੈਕਟਰ ਸ਼ਿਵ ਸਿੰਗਲਾ ਨੇ ਕੀਤਾ। ਉਨ੍ਹਾਂ ਨੇ ਆਪਣੇ ਉਦਘਾਟਨੀ ਭਾਸ਼ਣ ’ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਵਿਦਿਆਰਥੀ ਸਿੱਖਿਆ/ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮਾਂ ਵਿਚ ਵਧ-ਚਡ਼੍ਹ ਕੇ ਹਿੱਸਾ ਲੈਂਦੇ ਹਨ, ਉਥੇ ਸਮਾਜਕ ਗਤੀਵਿਧੀਆਂ ’ਚ ਵੀ ਹਿੱਸਾ ਲੈਣਾ ਚਾਹੀਦਾ ਹੈ। ਮਾਣਯੋਗ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਐੱਨ. ਐੱਸ. ਐੱਸ. ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ। ਐੱਸ. ਡੀ. ਸਭਾ ਦੇ ਜਨਰਲ ਸਕੱਤਰ ਸ਼ਿਵਦਰਸ਼ਨ ਕੁਮਾਰ ਸ਼ਰਮਾ ਨੇ ਇਸ ਕੈਂਪ ਲਈ ਵਿਸ਼ੇਸ਼ ਤੌਰ ’ਤੇ ਆਪਣਾ ਆਸ਼ੀਰਵਾਦ ਦਿੱਤਾ। ਕੈਂਪ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ 1-1/2 ਯੂਨਿਟ ਦੇ 80 ਵਿਦਿਆਰਥੀਆਂ ਤੋਂ ਇਲਾਵਾ 45 ਵਿਦਿਆਰਥੀ ਆਪਣੀ ਮਰਜ਼ੀ ਨਾਲ ਵਾਲੰਟੀਅਰ ਦੇ ਤੌਰ ’ਤੇ ਕੰਮ ਕਰ ਰਹੇ ਹਨ। ਇਸ ਮੌਕੇ ਪ੍ਰੋ. ਲਖਵਿੰਦਰ ਸਿੰਘ, ਪ੍ਰੋ. ਹਰਜੀਤ ਸਿੰਘ, ਪ੍ਰੋ. ਗਗਨਦੀਪ ਸਿੰਘ ਗੁਲਾਟੀ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਜ੍ਰਾਗਿਤੀ, ਵਿਸ਼ੇਸ਼ ਡਿਊਟੀ ਨਿਭਾਅ ਰਹੇ ਹਨ। ਕੈਂਪ ਦੇ ਉਦਾਘਾਟਨ ਮੌਕੇ ਸਭਾ ਦੇ ਪ੍ਰਧਾਨ ਡਾ. ਭੀਮ ਤੋਂ ਇਲਾਵਾ ਕੋਆਰਡੀਨੇਟਰ ਮਨੀਸੀ ਦੱਤ ਸ਼ਰਮਾ, ਡੀਨ ਨੀਰਜ ਸ਼ਰਮਾ, ਰਜਿਸਟਰਾਰ ਲਾਲ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।
ਏਅਰ ਸਰਜੀਕਲ ਸਟ੍ਰਾਈਕ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
NEXT STORY