ਸੰਗਰੂਰ (ਕਾਂਸਲ, ਵਿਕਾਸ)- ਐੱਸ. ਟੀ. ਐੱਫ ਅਤੇ ਸਥਾਨਕ ਪੁਲਸ ਵੱਲੋਂ ਸਾਂਝੇ ਤੌਰ ’ਤੇ ਕੀਤੀ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਸਹਾਇਕ ਸਬ-ਇੰਸਪੈਕਟਰ ਕ੍ਰਿਸ਼ਨ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਭਵਾਨੀਗਡ਼੍ਹ ਥਾਣੇ ਦੇ ਸਹਾਇਕ ਸਬ-ਇੰਸਪੈਕਟਰ ਜਗਤਾਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨਾਲ ਭਵਾਨੀਗਡ਼੍ਹ ਤੋਂ ਪਿੰਡ ਕਾਕਡ਼ਾ ਨੂੰ ਜਾਣ ਵਾਲੀ ਸਡ਼ਕ ਉੱਪਰ ਨਾਕਾਬੰਦੀ ਦੌਰਾਨ ਪਿੰਡ ਕਾਕਡ਼ਾ ਤੋਂ ਭਵਾਨੀਗਡ਼੍ਹ ਵੱਲ ਨੂੰ ਆ ਰਹੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ ਨਸ਼ੇ ਵਾਲੀਆਂ 1950 ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਸੁਰਜੀਤ ਸਿੰਘ ਉਰਫ ਬੌਬੀ ਪੁੱਤਰ ਹਜ਼ਾਰਾ ਸਿੰਘ ਵਾਸੀ ਪਿੰਡ ਕਾਕਡ਼ਾ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਨਸ਼ਾ ਵਿਰੋਧੀ ਐਕਟ ਅਧੀਨ ਮੁਕੱਦਮਾ ਨੰਬਰ 46 ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਦਿਆਰਥੀਆਂ ਸੌਂਪਿਆ ਪ੍ਰਿੰਸੀਪਲ ਨੂੰ ਮੰਗ-ਪੱਤਰ
NEXT STORY