ਸੰਗਰੂਰ (ਰਿਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ 7 ਜਨਵਰੀ ਨੂੰ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸੀ, ਦਾ ਇਲਾਕਾ ਸੰਦੌਡ਼ ਵਿਚ ਪਿੰਡ ਭੂਦਨ, ਕੁਠਾਲਾ, ਸ਼ੇਰਗਡ਼੍ਹ ਚੀਮਾ, ਖੁਰਦ, ਸੰਦੌਡ਼, ਫੌਜੇਵਾਲ ਅਤੇ ਪਿੰਡ ਕਲਿਆਣ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ, ਜਥੇਦਾਰ ਤਰਸੇਮ ਸਿੰਘ ਭੂਦਨ ਸਮੇਤ ਇਲਾਕੇ ਦੇ ਪ੍ਰਮੁੱਖ ਆਗੂਆਂ ਵੱਲੋਂ ਪੰਜ ਪਿਆਰਿਆਂ ਨੂੰ ਸਨਮਾਨਤ ਕੀਤਾ ਗਿਆ। ਇਸ ਸਮੇਂ ਸਾਬਕਾ ਸਰਪੰਚ ਜਤਿੰਦਰ ਸਿੰਘ ਮਹੋਲੀ, ਤੇਜਪਾਲ ਸਿੰਘ, ਅਵਤਾਰ ਸਿੰਘ ਹੈੱਡ ਗ੍ਰੰਥੀ, ਸਰਪੰਚ ਗੁਰਲਵਲੀਨ ਸਿੰਘ ਕੁਠਾਲਾ, ਡਾ. ਜਗਰੂਪ ਸਿੰਘ ਸੰਦੌਡ਼ ਮੈਂਬਰ ਜ਼ਿਲਾ ਪ੍ਰੀਸ਼ਦ, ਪ੍ਰਧਾਨ ਗੁਰਦੀਪ ਸਿੰਘ ਕੁਠਾਲਾ, ਸਾਬਕਾ ਸਰਪੰਚ ਰਾਜਵਿੰਦਰ ਸਿੰਘ ਖੁਰਦ, ਜਥੇਦਾਰ ਜੋਰਾ ਸਿੰਘ ਚੀਮਾ, ਸਰਪੰਚ ਮਨਜੀਤ ਸਿੰਘ ਕਲਿਆਣ, ਸਾਬਕਾ ਸਰਪੰਚ ਨਿਸ਼ਾਨ ਸਿੰਘ ਕਲਿਆਣ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਸੁਖਬੀਰ ਸਿੰਘ ਫਲੌਂਡ, ਭਾਈ ਚਰਨਪ੍ਰੀਤ ਸਿੰਘ ਮਾਹੋਰਾਣਾ, ਭਾਈ ਜੀਵਨ ਸਿੰਘ ਘਰਾਚੋਂ, ਬੀਬੀ ਰਣਬੀਰ ਕੌਰ ਨਾਭੇ ਵਾਲਿਆਂ ਦਾ ਢਾਡੀ ਜਥੇ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋਡ਼ਿਆ ।
ਮੰਗਾਂ ਸਬੰਧੀ ਪਟਵਾਰੀਆਂ ਤੇ ਕਾਨੂੰਨਗੋ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ
NEXT STORY