ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਵੱਲੋਂ ਐੱਸ. ਸੀ. ਭਾਈਚਾਰੇ ਦੀ ਸਥਾਨਕ ਡੇਰੇ ਦੇ ਪੈਰੋਕਾਰਾਂ ਖਿਲਾਫ਼ ਧੱਕੇਸ਼ਾਹੀ ਦੀ ਕੀਤੀ ਗਈ ਸ਼ਿਕਾਇਤ ਦਾ ਮਾਮਲਾ ਸੁਣਨ ਲਈ ਪਿੰਡ ਮਾਂਗੇਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ਼੍ਰੀ ਹੰਸ ਨੇ ਕਿਹਾ ਕਿ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਕਰਨ ਲਈ ਉਹ ਕਮਿਸ਼ਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਣਗੇ। ਸ਼੍ਰੀ ਹੰਸ ਨੇ ਦੱਸਿਆ ਕਿ ਮਾਂਗੇਵਾਲ ਪਿੰਡ ਦੀ ਰਹਿਣ ਵਾਲੀ ਇਕ ਲਡ਼ਕੀ ਵੱਲੋਂ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਇਕ ਡੇਰੇ ਵੱਲੋਂ ਅਨੁਸੂਚਿਤ ਜਾਤੀਆਂ ਦੇ ਘਰਾਂ ਨੂੰ ਜਾਣ ਵਾਲੇ ਰਸਤੇ ’ਤੇ ਬਣਾਈ ਗਈ ਸਡ਼ਕ ’ਤੇ ਜਬਰਨ ਕਬਜ਼ਾ ਕਰ ਕੇ ਕੰਧ ਉਸਾਰ ਲਈ ਗਈ ਹੈ। ਡੇਰੇ ਨਾਲ ਸਬੰਧਤ ਕੁਝ ਲੋਕ ਉਨ੍ਹਾਂ ਵੱਲੋਂ ਘਰਾਂ ਦੇ ਅੱਗੇ ਛੱਡੀ ਗਈ ਜਗ੍ਹਾ ’ਤੇ ਵੀ ਟਰੈਕਟਰ ਚਲਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੀਡ਼ਤ ਪਰਿਵਾਰ ਵੱਲੋਂ ਡੇਰੇ ਦੇ ਪੈਰੋਕਾਰਾਂ ’ਤੇ ਉਨ੍ਹਾਂ ਦੀਆਂ ਧੀਆਂ ਨੂੰ ਤੇਜ਼ਾਬ ਪਾ ਕੇ ਸਾਡ਼ਨ ਦੀਆਂ ਧਮਕੀਆਂ ਦੇਣ ਦੀ ਵੀ ਗੱਲ ਕਹੀ ਗਈ ਹੈ।®ਕਮਿਸ਼ਨ ਦੇ ਮੈਂਬਰ ਹੰਸ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਨੂੰਨ ਅਨੁਸਾਰ ਦੋਸ਼ੀਆਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਉਣੀ ਯਕੀਨੀ ਬਣਾਈ ਜਾਵੇਗੀ।®ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਭਲਾਈ ਅਫ਼ਸਰ ਸਰਦੂਲ ਸਿੰਘ ਸਿੱਧੂ, ਨਾਇਬ-ਤਹਿਸੀਲਦਾਰ ਗੁਰਬੰਸ ਸਿੰਘ, ਡੀ. ਐੱਸ. ਪੀ. ਮਹਿਲ ਕਲਾਂ ਰਵਿੰਦਰ ਸਿੰਘ, ਐੱਸ. ਐੱਚ. ਓ. ਰਣਜੀਤ ਸਿੰਘ ਬਹਿਣੀਵਾਲ, ਜਸਬੀਰ ਸਿੰਘ ਬਰਾੜ, ਅਮਰਜੀਤ ਸਿੰਘ, ਜੁਗਿੰਦਰ ਸਿੰਘ ਰਾਏ ਤੇ ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਕਰਜ਼ਾ-ਮੁਕਤੀ ਸੰਘਰਸ਼ ਦੀਆਂ ਤਿਆਰੀਆਂ ਸਿਖਰਾਂ ’ਤੇ
NEXT STORY