ਸੰਗਰੂਰ (ਮੇਸ਼ੀ, ਹਰੀਸ਼)-ਦੇਸ਼ ’ਚ ਭਾਜਪਾ ਅਤੇ ਕਾਂਗਰਸ ਕ੍ਰਮਵਾਰ ਵਾਰੀ ਸੂਧੇ ਰਾਜ ਕਰ ਰਹੀਆਂ ਹਨ, ਜਿਸ ਕਰਕੇ ਦੇਸ਼ ਦੇ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ ਤੇ ਇਸ ਦੇ ਨਾਲ ਹੀ ਉਕਤ ਪਾਰਟੀਆਂ ਸਰਜੀਕਲ ਸਟਰਾਈਕਾਂ ਦੇ ਝੂਠੇ ਪ੍ਰਚਾਰ ਕਰ ਕੇ ਆਗਾਮੀ ਲੋਕ ਸਭਾ ਚੋਣਾਂ ਵਿਚ ਵੋਟਾਂ ਬਟੋਰਨ ਦੀ ਰਾਜਨੀਤੀ ਕਰ ਕੇ ਪਾਕਿਸਤਾਨ ਨਾਲ ਜੰਗ ਲਗਾਉਣ ਵਰਗੀਆਂ ਗੱਲਾਂ ਕਰ ਕੇ ਦੇਸ਼ ਨੂੰ ਤਬਾਹੀ ਦੇ ਕੰਢੇ ’ਤੇ ਲਿਜਾਣ ਦੀ ਤਿਆਰੀ ਕਰ ਰਹੀਆਂ ਹਨ, ਜਿਸ ਕਰਕੇ ਲੋਕਾਂ ਦੇ ਦਿਲਾਂ ’ਚ ਦਹਿਸ਼ਤ ਪਾ ਕੇ ਚੋਣਾਂ ਜਿੱਤੀਆਂ ਜਾ ਸਕਣ। ਦੋਹਾਂ ਮੁਲਕਾਂ ਦੀ ਜੰਗ ਵਿਚ ਦੇਸ਼ ਦੇ ਲੋਕਾਂ ਦਾ ਹਰ ਪੱਖ ਤੋਂ ਬਹੁਤ ਵੱਡਾ ਨੁਕਸਾਨ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੰਗ ਲਗਾਉਣ ਦੀ ਗੱਲ ਤੱਕ ਨਹੀਂ ਕਰਨੀ ਚਾਹੀਦੀ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਿੰਡ ਢਿੱਲਵਾਂ ਵਿਖੇ ਇਕ ਸਮਾਗਮ ਦੌਰਾਨ ਪ੍ਰੈੱਸ ਨਾਲ ਸਾਂਝੇ ਕੀਤੇ। ਮਾਨ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਲਡ਼ਾਈ ਲਡ਼ੀ ਹੈ ਤੇ ਹੁਣ ਵੀ ਲੋਕ ਸਭਾ ਚੋਣਾਂ ’ਚ ਆਪਣੇ ਉਮੀਦਵਾਰ ਖਡ਼੍ਹੇ ਕਰੇਗੀ। ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਆਪਣੀ ਮਿਲੀਭੁਗਤ ਨਾਲ ਰਾਜ ਕਰ ਕੇ ਲੋਕਾਂ ਦੀਆਂ ਵੋਟਾਂ ਬਟੋਰੀਆਂ ਹਨ। ‘ਆਪ’ ਵੀ ਇਨ੍ਹਾਂ ਦੀ ਭਾਈਵਾਲ ਪਾਰਟੀ ਹੈ। ਜੇਕਰ ਇਨ੍ਹਾਂ ਪਾਰਟੀਆਂ ਦੀ ਜਮਹੂਰੀਅਤ ਨੂੰ ਖਤਮ ਕਰਨਾ ਹੈ ਤੇ ਲੋਕ ਰਾਜ ਦੀ ਨੀਤੀ ਬਣਾਉਣੀ ਹੈ ਤਾਂ ਇਨ੍ਹਾਂ ਪਾਰਟੀਆਂ ਨੂੰ ਸੱਤਾ ’ਚੋਂ ਬਾਹਰ ਕਰਨਾ ਜ਼ਰੂਰੀ ਹੈ, ਜਿਸ ਲਈ ਤੀਜੇ ਬਦਲ ਲਈ ਸਾਂਝੇ ਫਰੰਟ ਨੂੰ ਕਾਇਮ ਕਰਨ ਲਈ ਮੋਰਚਾ ਗਠਨ ਕਰਨਾ ਜ਼ਰੂਰੀ ਹੈ ਤਾਂ ਹੀ ਲੋਕ ਸਭਾ ਚੋਣਾਂ ’ਚ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਅੱਜ ਇਥੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 25 ਦੇ ਕਰੀਬ ਪਰਿਵਾਰਾਂ ਨੂੰ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ’ਚ ਸ਼ਾਮਲ ਕਰ ਕੇ ਉਨ੍ਹਾਂ ਨੂੰ ਸਿਰੋਪਾਓ ਦਿੱਤਾ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਜ਼ਿੰਮੇਵਾਰੀਆਂ ਦੇਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਸ਼ਾਮਲ ਸਨ।
‘ਖਿਡ਼ ਖਿਡ਼ਾ ਕੇ ਹੱਸਣਾ ਤਣਾਅ ਨੂੰ ਘਟਾਉਂਦੈ’
NEXT STORY