ਸੰਗਰੂਰ (ਰਾਕੇਸ਼)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮੀਰੀ-ਪੀਰੀ ਖ਼ਾਲਸਾ ਕਾਲਜ, ਭਦੌਡ਼ ਦੇ ਪੀ. ਜੀ. ਡੀ. ਸੀ. ਏ . ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਪੀ. ਜੀ. ਡੀ. ਸੀ. ਏ . ਦੀ ਇੰਚਾਰਜ ਕਰਮਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਮਈ 2018 ਦੇ ਨਤੀਜਿਆਂ ਵਿਚ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਕੰਪਿਊਟਰ ਵਿਭਾਗ ਨੇ ਲਡ਼ੀ ਨੂੰ ਅੱਗੇ ਤੋਰਦੇ ਹੋਏ ਪੀ. ਜੀ. ਡੀ. ਸੀ. ਏ . ਸਮੈਸਟਰ ਦੂਜਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 8.20 ਐੱਸ. ਜੀ. ਪੀ. ਏ. ਹਾਸਲ ਕਰਦਿਆਂ ਪਹਿਲਾ, ਕਮਲਜੀਤ ਕੌਰ ਨੇ 8.00 ਐੱਸ. ਜੀ. ਪੀ. ਏ . ਹਾਸਲ ਕਰਦਿਆਂ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 7.70 ਐੱਸ. ਜੀ. ਪੀ. ਏ. ਹਾਸਲ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਸਮੇਂ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਕਿਹਾ ਕਿ ਅਜੋਕਾ ਯੁੱਗ ਕੰਪਿਊਟਰ ਦਾ ਯੁੱਗ ਹੈ ਅਤੇ ਸਾਡਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਅਜੋਕੀ ਟੈਕਨਾਲੋਜੀ ਨਾਲ ਜੋਡ਼ਨਾ ਹੈ। ਉਨ੍ਹਾਂ ਕਿਹਾ ਕਿ ਕਾਲਜ ਅਤੇ ਸਮੂਹ ਸਟਾਫ਼ ਵਿਦਿਆਰਥੀਆਂ ਦੀ ਪਡ਼੍ਹਾਈ ਨੂੰ ਲੈ ਕੇ ਪੂਰਾ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਕਰਨ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਸਮੂਹ ਵਿਦਿਆਰਥੀਆਂ, ਉੇਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜਿਆਂ ਲਈ ਸਮੂਹ ਸਟਾਫ ਦਾ ਧੰਨਵਾਦ ਕੀਤਾ।
ਸਮਾਜ ਸੇਵੀ ਤੇ ਪੈਨਸ਼ਨਰ ਆਗੂ ਰਾਜ ਕੁਮਾਰ ਅਰੋਡ਼ਾ ਸਨਮਾਨਤ
NEXT STORY