ਸੰਗਰੂਰ (ਜ਼ਹੂਰ/ਸ਼ਹਾਬੂਦੀਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਇੰਚਾਰਜ ਜਨਾਬ ਮੁਹੰਮਦ ਉਵੈਸ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ 21 ਮਾਰਚ ਨੂੰ ਮਾਲੇਰਕੋਟਲਾ ਵਿਖੇ ‘ਵਰਕਰ ਮਿਲਣੀ’ ਪ੍ਰੋਗਰਾਮ ‘ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੌਣਾਂ ’ਚ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਉਣ ਲਈ ਸ. ਬਾਦਲ ਵੱਲੋਂ ‘ਵਰਕਰ ਮਿਲਣੀ’ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਵਰਕਰਾਂ ਨੂੰ ਕਾਂਗਰਸ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਵੋਟਰਾਂ ਦਾ ਕਾਂਗਰਸ ਸਰਕਾਰ ਤੇ ਇਸ ਦੇ ਉਮੀਦਵਾਰਾਂ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸ.ਬਾਦਲ ਨਾਲ ਵਰਕਰ ਮਿਲਣੀ ਮਾਲੇਰਕੋਟਲਾ ਦੇ ਮਿਲਣ ਪੈਲਸ ਵਿਖੇ ਦੁਪਹਿਰ 3:30 ਵਜੇ ਹੋਵੇਗੀ। ਉਨ੍ਹਾਂ ਵਰਕਰਾਂ ਨੂੰ ਮਿੱਥੇ ਸਮੇਂ ਤੇ ਪਹੁੰਚਣ ਦੀ ਅਪੀਲ ਕੀਤੀ।
ਵਿੱਦਿਆ ਰਤਨ ਕਾਲਜ ਨੇ ਵਿਦਿਆਰਥੀਆਂ ਦਾ ਕਰਵਾਇਆ ਉਦਘੋਗਿਕ ਦੌਰਾ
NEXT STORY