ਸੰਗਰੂਰ (ਬੇਦੀ, ਹਰਜਿੰਦਰ)-ਅੱਜ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀਆਂ ਤਸਵੀਰਾਂ ਅੱਗੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ। ਇਸ ਸਮਾਗਮ ਵਿੱਚ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਕੌਰ ਨੇ ਬੱਚਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਅੱਜ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲ ਆਪਣਾ ਜੀਵਨ ਜਿਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ, ਦਾਜ ਵਰਗੀਆਂ ਸਮਾਜਿਕ ਬੁਰਾਈਆਂ ਦੇ ਖਿਲਾਫ਼ ਇਕਜੁਟਤਾ ਨਾਲ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਮੌਕੇ ਸਮੂਹ ਬੱਚਿਆਂ ਤੇ ਸਕੂਲ ਸਟਾਫ਼ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀਆਂ ਤਸਵੀਰਾਂ ਅੱਗੇ ਫੁੱਲ ਮਾਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਿਮਰਨਜੀਤ ਕੌਰ ਤੋਂ ਇਲਾਵਾ ਸਿਲਕੀ ਚੋਪਡ਼ਾ ਤੋਂ ਇਲਾਵਾ ਹੋਰ ਵੀ ਸਕੂਲ ਸਟਾਫ਼ ਮੌਜੂਦ ਸੀ।
ਗੰਨੇ ਦੀ ਅਦਾਇਗੀ ਲਈ ਸ਼ੁਰੂ ਕੀਤਾ ਮਰਨ ਵਰਤ ਛੇਵੇਂ ਦਿਨ ਵੀ ਜਾਰੀ
NEXT STORY