ਸੰਗਰੂਰ (ਵਿਵੇਕ ਸਿੰਧਵਾਨੀ, ਪ੍ਰਵੀਨ) -ਜ਼ਿਲਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਜ਼ਿਲਾ ਲੀਡ ਬੈਂਕ ਕਮੇਟੀ ਦੀ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ’ਚ ਸਾਲ 2018-19 ਦੀ ਕਰਜ਼ਾ ਯੋਜਨਾ ਅਧੀਨ ਬੈਂਕਾਂ ਦੁਆਰਾ ਕਰਜ਼ਿਆਂ ਦੀ ਵੰਡ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸ਼ਮੂਲੀਅਤ ਕਰਨ ਆਏ ਵੱਖ-ਵੱਖ ਬੈਂਕ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਇੰਨ-ਬਿੰਨ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਤ ਖਾਤੇ, ਐੱਫ. ਡੀ., ਬੈਂਕ ਕਰਜ਼ਾ ਯੋਜਨਾਵਾਂ, ਬੈਂਕ ਬੀਮਾ ਅਤੇ ਸਰਕਾਰ ਦੀਆਂ ਹੋਰ ਬੈਂਕ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕ ਜਾਗਰੂਕਤਾ ਕੈਂਪ ਲਾਏ ਜਾਣ ਤਾਂ ਜੋ ਬੈਂਕ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਖਾਤਾਧਾਰਕ ਜਾਂ ਲੋਡ਼ਵੰਦ ਲੋਕ ਲਾਭ ਲੈ ਸਕਣ। ਸੁਭਾਸ਼ ਚੰਦਰ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵੱਖ–ਵੱਖ ਯੋਜਨਾਵਾਂ ਤਹਿਤ ਪਹਿਲਾਂ ਤੋਂ ਪ੍ਰਵਾਨ ਹੋਏ ਕਰਜ਼ਾ ਕੇਸਾਂ ਨੂੰ ਬੈਂਕਾਂ ਦੀ ਤਰਫੋਂ ਤਰਜੀਹ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ ਲੋਡ਼ਵੰਦ ਪ੍ਰਾਰਥੀ ਆਪਣੇ ਪੈਰਾਂ ’ਤੇ ਖਡ਼੍ਹੇ ਹੋ ਕੇ ਸਵੈ-ਰੋਜ਼ਗਾਰ ਦੇ ਸਮਰੱਥ ਬਣ ਸਕੇ। ਮੀਟਿੰਗ ਦੌਰਾਨ ਬੈਂਕਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਬੈਂਕਾਂ ਨੂੰ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ।
ਫੁੱਲਾਂ ਦੀ ਖੇਤੀ ਨਾਲ ਕਿਸਾਨੀ ਨੂੰ ਨਵੀਂ ਦਿਸ਼ਾ ਦੇ ਰਿਹੈ ਬਲਪ੍ਰੀਤ ਸਿੰਘ ਬੱਲ੍ਹੀ
NEXT STORY