ਸੰਗਰੂਰ (ਵਿਵੇਕ ਸਿੰਧਵਾਨੀ,ਰਵੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌਡ਼ ਵਿਖੇ ਸਕੂਲ ਦੇ ਡਾਇਰੈਕਟਰ ਸਰਦਾਰ ਨਰਪਿੰਦਰ ਸਿੰਘ ਢਿੱਲੋਂ ਅਤੇ ਐਮ ਡੀ ਸਰਦਾਰ ਰਣਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਨਵੇਂ ਪ੍ਰਿੰਸੀਪਲ ਮਿਸਟਰ ਯਸ਼ਪਾਲ ਸਿੰਘ ਰਾਣਾ (ਐੱਮ. ਐੱਸ. ਸੀ. ਕੈਮਿਸਟਰੀ, ਬੀ. ਐਡ) ਦੀ ਨਿਯੁਕਤੀ ਕੀਤੀ ਗਈ ਜੋ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਨਿਯੁਕਤੀ ਕਰਨ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ, ਐੱਮ. ਡੀ. ਅਤੇ ਡਾਇਰੈਕਟਰ ਨੇ ਸਾਰੇ ਹੀ ਸਟਾਫ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਸਕੂਲ ਦੇ ਸਾਬਕਾ ਪ੍ਰਿੰਸੀਪਲ ਮਿਸਟਰ ਜੋਸ਼ੀ ਜੋਸਫ ਵੀ ਹਾਜ਼ਰ ਸਨ। ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਸਾਰੇ ਹੀ ਸਟਾਫ ਅਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਇੱਥੇ ਸੇਵਾਵਾਂ ਨਿਭਾ ਰਹੇ ਹਨ ਅਤੇ ਇਨ੍ਹਾਂ 10 ਸਾਲਾਂ ਵਿਚ ਸਾਰੇ ਹੀ ਸਟਾਫ ਅਤੇ ਮੈਨੇਜਮੈਂਟ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ। ਅੰਤ ਵਿਚ ਉਨ੍ਹਾਂ ਨੇ ਨਵੇਂ ਪ੍ਰਿੰਸੀਪਲ ਮਿਸਟਰ ਯਸ਼ਪਾਲ ਸਿੰਘ ਨੂੰ ਵਧਾਈ ਦਿੱਤੀ। ਸਕੂਲ ਦੇ ਡਾਇਰੈਕਟਰ ਸਰਦਾਰ ਨਰਪਿੰਦਰ ਸਿੰਘ ਢਿੱਲੋਂ ਨੇ ਸੰਬੋਧਨ ਕਰਦੇ ਹੋਏ ਸਕੂਲ ਦੇ ਸਾਬਕਾ ਪ੍ਰਿੰਸੀਪਲ ਦੀ ਕਾਰਗੁਜਾਰੀ ਬਾਰੇ ਚਾਨਣਾ ਪਾਇਆ ਅਤੇ ਨਵੇਂ ਪ੍ਰਿੰਸੀਪਲ ਨੂੰ ਵੀ ਵਧੀਆ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਮਿਸਟਰ ਯਸ਼ਪਾਲ ਸਿੰਘ ਨੇ ਮੈਨੇਜਮੈਂਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤਾਂ ਕਿ ਸਕੂਲ ਹੋਰ ਤਰੱਕੀ ਦੇ ਰਾਹਾਂ ਵੱਲ ਜਾ ਸਕੇ। ਉਨ੍ਹਾਂ ਨੇ ਸਟਾਫ ਨੂੰ ਵੀ ਕਿਹਾ ਕਿ ਕੋਈ ਵੀ ਸੰਸਥਾ ਨੂੰ ਚਲਾਉਣ ਲਈ ਸਭ ਦੇ ਸਹਿਯੋਗ ਦੀ ਜ਼ਰੂਰਤ ਹੁੰਦੀ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਬੱਚਿਆਂ ਦੇ ਭਵਿੱਖ ਨੂੰ ਵਧੀਆ ਬਨਾਉਣ ਲਈ ਉਨ੍ਹਾਂ ਨੂੰ ਸਟਾਫ ਵੱਲੋਂ ਪੂਰਾ ਸਹਿਯੋਗ ਮਿਲੇਗਾ। ਇਸ ਮੌਕੇ ਸਕੂਲ ਦੇ ਵਾਇਸ ਪ੍ਰਿੰਸੀਪਲ ਸੁਨੀਤਾ ਰਾਜ, ਮੈਡਮ ਵਿਜੈ ਜੋਸ਼ੀ , ਸੁਰਜੀਤ ਸਿੰਘ , ਮਨਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।
ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੇ ਸਨਮਾਨਤ
NEXT STORY