ਸੰਗਰੂਰ (ਬੇਦੀ, ਹਰਜਿੰਦਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾਡ਼ੇ, ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਅਤੇ ਹੋਲਾ-ਮਹੱਲਾ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਿਧਾਨਾ ਸਾਹਿਬ ਵਿਖੇ ਬਡ਼ੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਉੱਚ ਕੋਟੀ ਦੇ ਵਿਦਵਾਨ ਸੰਤ ਗਿਆਨੀ ਭਗਵਾਨ ਸਿੰਘ ਜੀ ਭਿੰਡਰਾਂ ਵਾਲਿਆਂ ਅਤੇ ਸੰਤ ਸੇਵਕ ਜਥਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਹਜ਼ੂਰੀ ਪ੍ਰਚਾਰਕ ਸੰਤ ਬਲਜੀਤ ਸਿੰਘ ਫੱਕਰ, ਬਾਬਾ ਰਾਜਵਿੰਦਰ ਸਿੰਘ ਟਿੱਬੇ ਵਾਲੇ, ਬਾਬਾ ਪਰਮਜੀਤ ਸਿੰਘ ਤਪਾ ਦਰਾਜ ਵਾਲੇ ਵੱਲੋਂ ਖੁੱਲ੍ਹੇ ਪੰਡਾਲ ਵਿਖੇ ਕਥਾ ਵੀਚਾਰਾਂ ਅਤੇ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲਿਆਂ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਸੇਵਕ ਜਥਾ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਛੋਟਾ ਸਿੰਘ ਵੱਲੋਂ ਸੰਤ ਜਗਤਾਰ ਸਿੰਘ ਘੁੰਮਣ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵਾਲੇ, ਬਾਬਾ ਟੇਕ ਸਿੰਘ, ਬਾਬਾ ਜੰਗ ਸਿੰਘ, ਬਾਬਾ ਦਰਸ਼ਨ ਸਿੰਘ ਬਾਲੀਆਂ ਵਾਲੇ, ਬਾਬਾ ਨੰਦ ਸਿੰਘ ਹਰਚੰਦਪੁਰਾ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਸਵਰਨ ਸਿੰਘ, ਬਾਬਾ ਇੰਦਰਜੀਤ ਸਿੰਘ, ਬਾਬਾ ਹਰਬੇਅੰਤ ਸਿੰਘ, ਬਾਬਾ ਜਸਵੰਤ ਸਿੰਘ ਜੋਤੀ ਸਰੂਪ ਵਾਲੇ, ਬਾਬਾ ਤਰਲੋਕ ਸਿੰਘ ਲੱਡੇ ਵਾਲੇ, ਬਾਬਾ ਵਾਹਿਗੁਰੂ ਸਿੰਘ, ਬਾਬਾ ਬਚਿੱਤਰ ਸਿੰਘ ਛੀਨਾ, ਭਾਈ ਕੁਲਵੰਤ ਸਿੰਘ ਖਾਲਸਾ, ਉੱਘੇ ਪ੍ਰਚਾਰਕ ਭਾਈ ਮੰਗਾ ਸਿੰਘ, ਬਲਵੰਤ ਸਿੰਘ ਸ਼ੇਰਗਿੱਲ, ਸੁਖਜੀਤ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਸਤਨਾਮ ਸਿੰਘ ਮਸਤੂਆਣਾ ਅਤੇ ਭਾਈ ਹਰਪ੍ਰੀਤ ਸਿੰਘ ਖੁਰਾਣਾ ਹੋਰਾਂ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁਡ਼ਨ ਅਤੇ ਨੌਜਵਾਨ ਪੀਡ਼੍ਹੀ ਨੂੰ ਅੰਮ੍ਰਿਤ ਪਾਣ ਕਰਨ ਲਈ ਪ੍ਰੇਰਿਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਗ੍ਰੰਥੀ ਰਾਗੀ ਸਭਾ ਦੇ ਪ੍ਰਧਾਨ ਬਾਬਾ ਬਚਿੱਤਰ ਸਿੰਘ ਵੱਲੋਂ ਨਿਭਾਉਣ ਉਪਰੰਤ ਪ੍ਰਬੰਧਕਾਂ ਵੱਲੋਂ ਰਾਗੀ, ਢਾਡੀ ਜਥੇ, ਸਾਧੂ ਸੰਤ ਮਹਾਤਮਾ ਤੋਂ ਇਲਾਵਾ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਮੋਹਤਬਰ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਵੀ ਕੱਢਿਆ ਗਿਆ। ਇਸ ਮੌਕੇ ਗੁਰੂ ਕੇ ਲੰਗਰ ਲਗਾਏ ਗਏ।
2 ਰੋਜ਼ਾ ਯੁਵਕ ਮੇਲਾ ਧੂਮ-ਧਾਮ ਨਾਲ ਸੰਪੰਨ
NEXT STORY