ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਅਕਾਲੀ ਆਗੂ ਹਰਪਾਲਇੰਦਰ ਸਿੰਘ ਰਾਹੀ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਰਾਹੀ ਭਦੌਡ਼ ਦੇ ਇੰਚਾਰਜ ਸਤਨਾਮ ਸਿੰਘ ਰਾਹੀ ਦੇ ਪਿਤਾ ਹਨ। ਉਨ੍ਹਾਂ ਦੀ ਨਿਯੁਕਤੀ ’ਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ, ਜ਼ਿਲਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ, ਐਡਵੋਕੇਟ ਰੁਪਿੰਦਰ ਸੰਧੂ, ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਸੀਨੀਅਰ ਅਕਾਲੀ ਆਗੂ ਅਤੇ ਹਿੰਦੂ ਵਿੰਗ ਦੇ ਸਾਬਕਾ ਜ਼ਿਲਾ ਪ੍ਰਧਾਨ ਰਾਜ ਕੁਮਾਰ ਧੌਲਾ, ਯੂਥ ਅਕਾਲੀ ਆਗੂ ਰੂਬਲ ਸਿੰਘ ਕੈਨੇਡਾ, ਨੀਰਜ ਗਰਗ, ਰਾਜੀਵ ਲੂਬੀ, ਰਾਜੀਵ ਵਰਮਾ ਰਿੰਪੀ, ਤਜਿੰਦਰ ਜਿੰਮੀ, ਤੇਜਿੰਦਰ ਸਿੰਘ ਸੋਲੀ ਜਾਗਲ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਤਰਨਜੀਤ ਦੁੱਗਲ, ਜਗਰਾਜ ਐੱਮ. ਸੀ., ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸਾਬਕਾ ਐੱਮ. ਸੀ. ਜਗਮੇਲ ਸਿੰਘ ਡੇਅਰੀਵਾਲਾ ਤੋਂ ਇਲਾਵਾ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਨਿਯੁਕਤੀ ’ਤੇ ਹਰਪਾਲਇੰਦਰ ਸਿੰਘ ਰਾਹੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਾਰਟੀ ਵੱਲੋਂ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।
ਹਰਚੰਦ ਸਿੰਘ ਕਾਂਝਲਾ ਨਮਿੱਤ ਪਾਠ ਦਾ ਭੋਗ 31 ਨੂੰ
NEXT STORY