ਸੰਗਰੂਰ (ਬੇਦੀ, ਹਰਜਿੰਦਰ)- ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਆਪੋ-ਆਪਣੇ ਦਾਅ ਪੇਚ ਖੇਡੇ ਜਾ ਰਹੇ ਹਨ, ਓਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੀ ਰੈਲੀਆਂ ਅਤੇ ਨੁੱਕਡ਼ ਮੀਟਿੰਗਾਂ ਦਾ ਦੌਰ ਜਾਰੀ ਹੈ, ਅਜਿਹੀ ਇਕ ਭਰਵੀਂ ਮੀਟਿੰਗ ਪਾਰਟੀ ਦੇ ਕੌਮੀ ਜਥੇਬੰਦਕ ਸਕੱਤਰ ਗੁਰਨੈਬ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਹੋਈ, ਜਿਸ ’ਚ ਪਾਰਟੀ ਦੇ ਆਗੂਆਂ ਅਤੇ ਸੈਂਕਡ਼ੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਸਿਮਰਜੀਤ ਸਿੰਘ ਮਾਨ ਵੱਲੋਂ ਆਪਣੇ ਮੈਂਬਰ ਪਾਰਲੀਮੈਂਟ ਦੇ ਕਾਰਜਕਾਲ ਦੌਰਾਨ ਹਲਕੇ ’ਚ ਜੋ ਵਿਕਾਸ ਕਾਰਜ ਕੀਤੇ ਗਏ ਅਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਗਈ, ਉਨ੍ਹਾਂ ਨੂੰ ਵੇਖਦਿਆਂ ਅੱਜ ਲੋਕ ਸਭਾ ਹਲਕਾ ਸੰਗਰੂਰ ਦੇ ਸਾਰੇ ਵਰਗਾਂ ਦੇ ਲੋਕ ਸਿਮਰਨਜੀਤ ਸਿੰਘ ਮਾਨ ਦੀ ਸੋਚ ਦੇ ਹਾਮੀ ਹਨ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਉਨ੍ਹਾਂ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮਾਨ ਹੀ ਇਕੋ ਇਕ ਅਜਿਹੇ ਆਗੂ ਹਨ ਜੋ ਸੰਗਰੂਰ ਨੂੰ ਦੁਨੀਆ ਦੇ ਨਕਸ਼ੇ ’ਤੇ ਚਮਕਾ ਸਕਦੇ ਹਨ ਅਤੇ ਸੰਗਰੂਰ ਦੇ ਲੋਕਾਂ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਮਰੱਥ ਹਨ। ਇਸ ਮੌਕੇ ਗੁਰਨੈਬ ਸਿੰਘ ਰਾਮਪੁਰਾ ਨਾਲ ਜਰਨੈਲ ਸਿੰਘ, ਪ੍ਰਧਾਨ ਗੁਰਚਰਨ ਸਿੰਘ ਖਟਡ਼ਾ, ਮੀਤ ਪ੍ਰਧਾਨ ਜਗਸੀਰ ਸਿੰਘ, ਮੀਤ ਪ੍ਰਧਾਨ ਸੁਖਚੈਨ ਸਿੰਘ, ਸਕੱਤਰ ਪ੍ਰਗਟ ਸਿੰਘ, ਨਛੱਤਰ ਸਿੰਘ , ਪ੍ਰਗਟ ਸਿੰਘ, ਦਰਸ਼ਨ ਸਿੰਘ, ਗੁਰਜੀਤ ਸਿੰਘ, ਮੇਜਰ ਸਿੰਘ, ਜਸਵੀਰ ਸਿੰਘ, ਗੁਰਪਿੰਦਰ ਸਿੰਘ, ਗੁਰਚਰਨ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਰੁਣਵੀਰ ਸਿੰਘ, ਮੈਂਗਲ ਸਿੰਘ, ਭਰਪੂਰ ਸਿੰਘ, ਜਗਬੀਰ ਸਿੰਘ, ਗੁਰਦੀਪ ਸਿੰਘ, ਕਾਕਾ ਸਿੰਘ ਤੇ ਗੁਰਪਾਲ ਸਿੰਘ ਆਦਿ ਹਾਜ਼ਰ ਸਨ ।
ਮੂਸਾ ਖਾਨ ਨੂੰ ਮਾਲਵਾ ਜ਼ੋਨ-2 ਦਾ ਪ੍ਰਧਾਨ ਥਾਪਿਆ
NEXT STORY