ਸੰਗਰੂਰ (ਸਿੰਗਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਮਹਿਕਮੇ ਦੀਆਂ ਹਦਾਇਤਾਂ ਮੁਤਾਬਕ ਪ੍ਰਿੰਸੀਪਲ ਸੁਰਿੰਦਰ ਕੌਰ ਵੱਲੋਂ ਵੋਟਰ ਦਿਵਸ ਸਬੰਧੀ ਜਾਣਕਾਰੀ ਦਿੱਤੀ ਗਈ । ਵਿਦਿਆਰਥੀਆਂ ਅਤੇ ਮਾਪਿਆਂ ਨੂੰ ਉਨ੍ਹਾਂ ਦੇ ਲੋਕਤੰਤਰਿਕ ਹੱਕਾਂ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਨੂੰ ਵੋਟ ਬਣਾਉਣ ਦੀ ਉਮਰ ਅਤੇ ਵੋਟ ਬਣਾਉਣ ਦੀ ਵਿਧੀ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ, ਨਵੀਂ ਵੋਟ ਬਣਾਉਣ ਅਤੇ ਵੋਟ ਕੱਟਣ ਆਦਿ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਮੈਡਮ ਪ੍ਰਿੰਸੀਪਲ ਨੇ ਬੀ.ਐੱਲ. ਦੇ ਕੰਮਾਂ ਸਬੰਧੀ ਦੱਸਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਹੱਕ ਨੂੰ ਬਿਨਾਂ ਡਰ-ਭੈ ਅਤੇ ਬਿਨਾਂ ਲੋਭ ਲਾਲਚ ਦੇ ਇਸਤੇਮਾਲ ਕਰਨ ਸਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਲੈਕਚਰਾਰ ਸਵਿਤਾ ਰਾਣੀ, ਹਰਦੀਪ ਸਿੰਘ, ਭੁਪਿੰਦਰ ਸਿੰਘ, ਮਨੋਜ ਕੁਮਾਰ, ਵਾਸਦੇਵ ਸਿੰਘ ਅਤੇ ਸਟਾਫ ਮੈਂਬਰ ਹਾਜ਼ਰ ਸਨ।
ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਚੇਤਨਾ ਰੈਲੀ
NEXT STORY