ਸੰਗਰੂਰ (ਜੋਸ਼ੀ, ਡਿੰਪਲ)-ਚੋਣਾਂ ਦੇ ਮੱਦੇਨਜ਼ਰ ਚੱਲ ਰਹੀ ਵ੍ਹੀਕਲਾਂ ਦੀ ਤਲਾਸ਼ੀ ਦੌਰਾਨ ਇਕ ਵਿਅਕਤੀ ਤੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਮੁਖੀ ਅਮਰਗਡ਼੍ਹ ਇੰਸ. ਹਰਮਨਪ੍ਰੀਤ ਸਿੰਘ ਚੀਮਾ ਨੇ ਪ੍ਰੈੱਸਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਸੰਗਰੂਰ ਡਾ. ਸੰਦੀਪ ਕੁਮਾਰ ਗਰਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਅਮਰਗਡ਼੍ਹ ਦੇ ਟ੍ਰੈਫਿਕ ਪੁਲਸ ਇੰਚਾਰਜ ਏ. ਐੱਸ. ਆਈ. ਕੇਸਰ ਸਿੰਘ ਬੁਗਰਾ ਨੇ ਆਪਣੀ ਟੀਮ ਸਮੇਤ ਟੀ-ਪੁਆਇੰਟ ਬਾਗਡ਼ੀਆਂ ਵਿਖੇ ਗੱਡੀਆਂ ਦੀ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 10 ਕਿਲੋ ਭੁੱਕੀ ਬਰਾਮਦ ਕੀਤੀ, ਜਿਸ ਤਹਿਤ ਬੂਟਾ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਭੱਮੀਪੁਰ ਜ਼ਿਲਾ ਲੁਧਿਆਣਾ ਖਿਲਾਫ ਐੱਨ. ਡੀ. ਪੀ. ਸੀ ਐਕਟ ਤਹਿਤ ਪਰਚਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ । ਉਸ ਸਮੇਂ ਹੌਲਦਾਰ ਬਲਵਿੰਦਰ ਸਿੰਘ, ਜਗਦੇਵ ਸਿੰਘ ਅਤੇ ਕੁਲਦੀਪ ਸਿੰਘ ਹਾਜ਼ਰ ਸਨ ।
ਭਾਜਪਾ ਮੰਡਲ ਧੂਰੀ ਨੇ ਪਾਰਟੀ ਦਾ 39ਵਾਂ ਸਥਾਪਨਾ ਦਿਵਸ ਮਨਾਇਆ
NEXT STORY