ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਸੈਕਰਡ ਹਾਰਟ ਕਾਨਵੈਂਟ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਚ ਸੰਤੁਲਿਤ ਭੋਜਨ ਖਾਣ ਸਬੰਧੀ ਸੰਪੂਰਣ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਸਾਰੇ ਬੱਚਿਆਂ ਨੂੰ ਜੰਕ ਫੂਡ ਦਾ ਤਿਆਗ ਕਰਦਿਆਂ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ ਨੇ ਵਿਦਿਆਰਥੀਆਂ ਨੂੰ ਤਾਜ਼ੇ ਫਲ ਅਤੇ ਸਬਜ਼ੀਆਂ ਦਾ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਸਾਡਾ ਸਰੀਰ ਅਤੇ ਦਿਮਾਗ ਤੰਦਰੁਸਤ ਰਹਿ ਸਕੇ। ਇਸ ਮੌਕੇ ਸੰਸਥਾ ਦੇ ਵਾਈਸ ਚੇਅਰਮੈਨ ਤਨਵੀਰ ਸਿੰਘ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ। ਸਾਰੇ ਬੱਚਿਆਂ ਨੇ ਇਸ ਐਕਟੀਵਿਟੀ ਵਿਚ ਭਾਗ ਲੈ ਦੇ ਆਨੰਦ ਮਾਣਿਆ।
ਮੋਟਰਸਾਈਕਲ ਸਵਾਰ ਲੁਟੇਰੇ ਔਰਤ ਤੋਂ ਪਰਸ ਖੋਹ ਕੇ ਫਰਾਰ
NEXT STORY