ਸੰਗਰੂਰ (ਵਿਵੇਕ ਸਿੰਧਵਾਨੀ,ਰਵੀ,ਬੀ.ਐੱਨ.270/4) - ਫਲਾਇੰਗ ਫੈਦਰਜ਼ ਸੰਸਥਾ ਵੱਲੋਂ ਚਲਾਏ ਜਾ ਰਹੇ ਆਈਲੈੱਟਸ ਅਤੇ ਇਮੀਗਰੇਸ਼ਨ ਪ੍ਰੋਗਰਾਮ ਤਹਿਤ ਸੰਸਥਾ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਸੁਪਨੇ ਸਾਕਾਰ ਕਰਦੀ ਆ ਰਹੀ ਹੈ। ਇਸੇ ਸਿਲਸਲੇ ਨੂੰ ਕਾਇਮ ਰੱਖਦਿਆਂ ਸੰਸਥਾ ਵੱਲੋਂ ਕਰਨ ਗੋਇਲ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 7 ਦਿਨਾਂ ਵਿਚ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸ਼੍ਰੀ ਸੁਮਿਤ ਨੇ ਦੱਸਿਆ ਕਿ ਸੰਸਥਾ ਦੇਸ਼-ਵਿਦੇਸ਼ਾਂ ਵਿਚ ਜਾਣ ਦੇ ਇੱਛੂਕ ਵਿਦਿਆਰਥੀਆਂ ਲਈ ਸਦਾ ਤੱਤਪਰ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੁਆਰਾ ਇਸ ਤੋਂ ਪਹਿਲਾਂ ਵੀ ਕਈ ਸਟੱਡੀ ਅਤੇ ਟੂਰਿਸਟ ਵੀਜ਼ੇ ਲਵਾਏ ਗਏ ਹਨ। ਸੰਸਥਾ ਦਾ ਮੁੱਖ ਮਕਸਦ ਵਿਦਿਆਰਥੀਆਂ ਦਾ ਕੀਮਤੀ ਸਮਾਂ ਬਚਾਉਣਾ ਅਤੇ ਉਨ੍ਹਾਂ ਨੂੰ ਵਧੀਆ ਸਰਵਿਸ ਦੇਣਾ ਹੈ। ਉਧਰ ਵਿਦਿਆਰਥੀ ਕਰਨ ਗੋਇਲ ਦਾ ਕਹਿਣਾ ਹੈ ਕਿ ਉਹ ਸੰਸਥਾ ਦੀ ਕਾਰਗੁਜ਼ਾਰੀ ਤੋਂ ਕਾਫੀ ਖੁਸ਼ ਅਤੇ ਪ੍ਰਭਾਵਤ ਹਨ ਕਿਉਂਕਿ ਸੰਸਥਾ ਦੁਆਰਾ ਉਨ੍ਹਾਂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 7 ਹੀ ਦਿਨਾਂ ’ਚ ਕਰਵਾ ਦਿੱਤਾ ਅਤੇ ਉਨ੍ਹਾਂ ਦਾ ਕਿਮਤੀ ਸਮਾਂ ਤੇ ਪੈਸਾ ਦੋਵਾਂ ਦਾ ਕਾਫੀ ਫਾਇਦਾ ਕੀਤਾ ਹੈ ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਇਆ
NEXT STORY