ਸੰਗਰੂਰ (ਸ਼ਾਮ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੇ 10 ਵਿਦਿਆਰਥੀਆਂ ਨੇ ਵਜ਼ੀਫਾ ਪ੍ਰੀਖਿਆ ’ਚੋਂ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਂ ਚਮਕਾਇਆ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਗੁਪਤਾ ਨੇ ਦੱਸਿਆ ਕਿ ਚੌਥੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀ ਸਰਵਹਿੱਤਕਾਰੀ ਸਿੱਖਿਆ ਸਮਿਤੀ ਵੱਲੋਂ ਪੰਜਾਬ ਭਰ ’ਚ ਐੱਨ. ਟੀ. ਐੱਸ. ਈ. ਦੀ ਵਜ਼ੀਫ਼ਾ ਪ੍ਰੀਖਿਆ ਲਈ ਗਈ ਸੀ, ਜਿਸ ’ਚ ਸਰਵਹਿੱਤਕਾਰੀ ਸਕੂਲ ਤਪਾ ਦੇ 10 ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ 8 ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ ਅਤੇ ਦਸਵੀਂ ਕਲਾਸ ਦੇ ਵਿਦਿਆਰਥੀ ਹੀਰਾ ਲਾਲ ਪੁੱਤਰ ਰਾਜ ਕੁਮਾਰ ਗੋਇਲ ਤੇ ਸੱਤਵੀਂ ਕਲਾਸ ਦੀ ਵਿਦਿਆਰਥਣ ਪ੍ਰਤਿਭਾ ਜਿੰਦਲ ਪੁੱਤਰੀ ਰਾਜੇਸ਼ ਜਿੰਦਲ ਨੂੰ 500-500 ਰੁਪਏ ਦੀ ਨਕਦ ਰਾਸ਼ੀ ਵੀ ਦਿੱਤੀ ਜਾਵੇਗੀ। ਸਕੂਲ ਦੀ ਸਮੁੱਚੀ ਮੈਨੇਜਮੈਂਟ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਪਰਾਲੀ ਨਾ ਸਾੜ ਕੇ ਚਾਰਾ ਲਈਏ ਬਣਾ : ਸਵਾਮੀ ਅੰਮ੍ਰਿਤਾ ਅਨੰਦ
NEXT STORY