ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਆਰੀਆਭੱਟ ਕਾਲਜ ਚੀਮਾ ਜੋਧਪੁਰ ਬਰਨਾਲਾ ਵਿਚ ਬੀ. ਏ. ਭਾਗ ਤੀਸਰਾ ਲਈ ਬੀ. ਏ. ਭਾਗ ਦੂਸਰੇ ਦੇ ਵਿਦਿਆਰਥੀਆਂ ਦੇ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਬੀ. ਏ. ਭਾਗ ਦੂਸਰਾ ਦੇ ਵਿਦਿਆਰਥੀਆਂ ਨੇ ਸਟੇਜ ਸੰਭਾਲਣ ਦੀ ਜ਼ਿੰਮੇਵਾਰੀ ਨਿਭਾਈ ਅਤੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੀ. ਏ. ਭਾਗ ਤੀਸਰੇ ਦੇ ਵਿਦਿਆਰਥੀਆਂ ਨੇ ਆਪਣੀ ਕਲਾਸ ਦੀ ਪ੍ਰਤੀਨਿਧਤਾ ਕਰਦਿਆਂ ਸਾਰੇ ਅਧਿਆਪਕਾਂ ਨੂੰ ਸਨਮਾਨ੍ਯਤ ਕੀਤਾ। ਵਿਦਿਆਰਥੀਆਂ ਨੇ ਕਾਲਜ ਦੇ ਪ੍ਰਸ਼ਾਸ਼ਨ ਦੀ ਪ੍ਰਸ਼ੰਸਾ ਕੀਤੀ। ਕਾਲਜ ਦੇ ਡਾਇਰੈਕਟਰ ਅਜੈ ਕੁਮਾਰ ਮਿੱਤਲ ਨੇ ਵਿਦਿਆਰਥੀਆਂ ਨੂੰ ਇਹ ਪਾਰਟੀ ਦਾ ਆਯੋਜਨ ਕਰਨ ਦੇ ਲਈ ਵਧਾਈ ਦਿੱਤੀ ਅਤੇ ਕਾਲਜ ਵਿਚ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਦਿਤੀ। ਬੀ ਏ ਦੇ ਵਿਦਿਆਰਥੀਆਂ ਲਈ ਐੱਮ ਏ, ਐੱਮ ਐੱਸ ਸੀ ਮੈਥ, ਐੱਮ ਐੱਸ ਸੀ ਆਈ ਟੀ, ਪੀ ਜੀ ਡੀ ਏ ਕੋਰਸ ਉਪਲਬੱਧ ਹੈ। ਉਹ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈ ਸਕਦੇ ਹਨ। ਪਾਰਟੀ ਵਿਚ ਸ਼ਾਮਲ ਵਿਦਿਆਰਥੀਆਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਸਿੱਖਿਆ ਸੰਸਥਾ ਆਉਣ ਵਾਲੇ ਸਮੇਂ ਵਿਚ ਦਿਨ ਦੁੱਗਣੀ ਰਾਤ-ਚੌਗਣੀ ਤਰੱਕੀ ਕਰੇ।
ਕੈਪਟਨ ਦੀਆਂ ਨੀਤੀਆਂ ਕਾਰਨ ਸਾਰੀਆਂ 13 ਸੀਟਾਂ ’ਤੇ ਕਾਂਗਰਸ ਜਿੱਤੇਗੀ : ਢਿੱਲੋਂ
NEXT STORY