ਸੰਗਰੂਰ— ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਬੀਤੇ ਦਿਨ ਭੁੱਲਰਹੇੜੀ ਪਿੰਡ ਵਿਚ ਸਥਿਤ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਬਹਿਬਲ ਕਲਾਂ ਗੋਲ਼ੀਕਾਂਡ ਵਿਚ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ 'ਤੇ ਬੋਲਦਿਆਂ ਕਿਹਾ ਕਿ ਅਫ਼ਸਰ ਤਾਂ ਸਿਰਫ ਮੁਹਰੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੋਈ ਵੀ ਜੱਲ੍ਹਿਆਂਵਾਲਾ ਬਾਗ਼ ਵਿਚ ਗੋਲ਼ੀ ਚਲਾਉਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਂ ਨਹੀਂ ਜਾਣਦਾ ਪਰ ਗੋਲ਼ੀ ਦਾ ਹੁਕਮ ਦੇਣ ਵਾਲੇ ਜਨਰਲ ਡਾਇਰ ਦਾ ਨਾਂ ਸਭ ਜਾਣਦੇ ਹਨ। ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਚਰਨਜੀਤ ਸ਼ਰਮਾ ਨੂੰ ਵੀ ਗੋਲੀ ਚਲਾਉਣ ਦਾ ਹੁਕਮ ਹੀ ਮਿਲਿਆ ਹੋਵੇਗਾ। ਮਾਨ ਨੇ ਦਾਅਵਾ ਕੀਤਾ ਕਿ ਬਾਦਲਾਂ ਦੇ ਹੁਕਮ ਬਿਨਾਂ ਗੋਲ਼ੀ ਨਹੀਂ ਚੱਲ ਸਕਦੀ ਕਿਉਂਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਡਿਪਟੀ ਮੁੱਖ ਮੰਤਰੀ ਸਨ। ਇਸ ਲਈ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦਾ ਪਾਸਪੋਰਟ ਜ਼ਬਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਵੀ ਵਿਦੇਸ਼ ਭੱਜ ਸਕਦੇ ਹਨ ਜਿਵੇਂ ਚਰਨਜੀਤ ਸ਼ਰਮਾ ਵਿਦੇਸ਼ ਭੱਜਣ ਦੀ ਫਿਰਾਕ ਵਿਚ ਸੀ। ਮਾਨ ਨੇ ਕਿਹਾ ਕਿ ਜੇਕਰ ਬਾਦਲਾਂ 'ਤੇ ਕਾਰਵਾਈ ਹੁੰਦੀ ਹੈ ਤਾਂ ਹੀ ਲੋਕਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲੱਗੇਗੀ।
ਬਹਿਬਲ ਕਲਾਂ ਗੋਲੀਕਾਂਡ : 35 ਦੇ ਕਰੀਬ ਪੁਲਸ ਮੁਲਾਜ਼ਮਾਂ ਦੇ ਬਿਆਨ ਦਰਜ ਕਰੇਗੀ SIT
NEXT STORY