ਸੰਗਰੂਰ (ਰਾਜੇਸ਼ ਕੋਹਲੀ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪੰਜਾਬ ਵਿਚ ਜਨਤਾ ਨਾਲ ਨੇੜਤਾ ਵਧਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ‘ਸਾਡਾ ਐੈੱਮ.ਪੀ. ਸਾਡੇ ਘਰ’ ਤਹਿਤ ਪਿੰਡ ਛਾਜਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਮਾਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਉਹ ਲੋਕ ਸਭਾ ਅਧੀਨ ਪੈਂਦੇ ਹਰੇਕ ਵਿਧਾਨ ਸਭਾ ਹਲਕੇ ਦੇ ਇਕ ਵੱਡੇ ਪਿੰਡ ਨੂੰ ਚੁਣਦੇ ਹਨ ਅਤੇ ਫਿਰ ਉਥੇ ਬੈਠ ਕੇ 10-15 ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸੁਣਦੇ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਇਸ ਮੁਹਿੰਮ ਨੂੰ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਟੀਚਾਂ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨਾ ਹੈ।
ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੀ ਮੌਜੂਦ ਰਹੇ। ਹੁਣ ‘ਆਪ’ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਜਨਤਾ ਨੂੰ ਕੀ ਫਾਇਦਾ ਹੁੰਦਾ ਹੈ ਇਹ ਦੇਖਣਾ ਬਾਕੀ ਹੈ।
ਬਹੁ-ਚਰਚਿਤ ਹੁਸ਼ਿਆਰਪੁਰ ਲੈਂਡ ਸਕੈਮ : ਸਰਕਾਰੀ ਵਕੀਲ ਨੂੰ ਜਵਾਬ ਦਾਇਰ ਕਰਨ ਦੇ ਹੁਕਮ
NEXT STORY