ਸੰਗਰੂਰ (ਵੈੱਬ ਡੈਸਕ, ਦਲਜੀਤ ਸਿੰਘ ਬੇਦੀ) : ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ’ਚ ਗੁਰਮੇਲ ਸਿੰਘ ਨੇ ਆਪਣੇ ਕਾਗਜ਼ ਦਾਖਲ ਕਰਵਾਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਪਹਿਲਾਂ ਮੇਰੇ 'ਤੇ ਦੋ ਵਾਰ ਭਰੋਸਾ ਕੀਤਾ ਹੈ ਅਤੇ ਇਸ ਵਾਰ ਗੁਰਮੇਲ ਸਿੰਘ ’ਤੇ ਵੀ ਵਿਸ਼ਵਾਸ ਕਰਨਗੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਪੁਲਸ ਨੂੰ ਹਮਲੇ ਦੀ ਕੁੱਝ ਸੈਕੰਡ ਦੀ ਵੀਡੀਓ ਕਲਿੱਪ ਮਿਲੀ
ਭਗਵੰਤ ਮਾਨ ਨੇ ਕਿਹਾ ਕਿ ਚੋਣਾਂ 'ਚ ਅਸੀਂ ਆਪਣਾ ਕੰਮ ਕਰਾਂਗੇ, ਵਿਰੋਧੀ ਪਾਰਟੀਆਂ ਆਪਣਾ ਏਜੰਡਾ ਲੈ ਕੇ ਆਈਆਂ ਹਨ, ਲੋਕਾਂ ਨੇ ਫੈਸਲਾ ਕਰਨਾ ਹੈ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਚੁੱਪੀ ਧਾਰੀ ਰੱਖੀ। ਦੱਸਣਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਅਜੇ ਤੱਕ ਆਪਣਾ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ। ਸੰਗਰੂਰ ਸੀਟ ਲਈ ਨਾਮਜ਼ਦਗੀਆਂ ਦਾ ਸੋਮਵਾਰ ਨੂੰ ਆਖਰੀ ਦਿਨ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਪੁਲਸ ਹੱਥ ਲੱਗੇ ਵੱਡੇ ਸਬੂਤ, ਵਾਰਦਾਤ ’ਚ 4 ਤਰ੍ਹਾਂ ਦੇ ਹਥਿਆਰ ਵਰਤਣ ਦਾ ਦਾਅਵਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
CM ਭਗਵੰਤ ਮਾਨ ਵੱਲੋਂ ਸੂਬੇ 'ਚ ਅਮਨ-ਸ਼ਾਂਤੀ ਦੀ ਸਥਿਤੀ ਦਾ ਜਾਇਜ਼ਾ, ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ
NEXT STORY