ਸੰਗਰੂਰ (ਵੈੱਬ ਡੈਸਕ)— 23 ਜੂਨ ਨੂੰ ਹੋਈ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਹੁਣ ਤੱਕ ਦੇ ਸਾਹਮਣੇ ਆਏ ਰੁਝਾਨਾਂ ’ਚ ਸਿਮਰਨਜੀਤ ਸਿੰਘ ਮਾਨ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਪਛਾੜਦੇ ਨਜ਼ਰ ਆ ਰਹੇ ਹਨ। ਉਥੇ ਹੀ ਸਿਮਰਨਜੀਤ ਸਿੰਘ ਮਾਨ ਸਿੱਖਿਆ ਮੰਤਰੀ ਮੀਤ ਹੇਅਰ ਦੇ ਹਲਕੇ ਬਰਨਾਲਾ ’ਚੋਂ ਵੀ ‘ਆਪ’ ਨੂੰ ਝਟਕਾ ਦਿੰਦੇ ਹੋਏ ਅੱਗੇ ਚੱਲ ਰਹੇ ਹਨ।
ਇਹ ਵੀ ਪੜ੍ਹੋ: ਕਰਤਾਰਪੁਰ ਵਿਖੇ ਗ਼ਰੀਬਾਂ ਦੇ ਸੜੇ ਆਸ਼ੀਆਨੇ, 38 ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ
ਹੁਣ ਤੱਕ ਦੇ ਚੋਣ ਨਤੀਜਿਆਂ ਮੁਤਾਬਕ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਲਗਾਤਾਰ ਅੱਗੇ ਚੱਲ ਰਹੇ ਹਨ ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਦੂਜੇ ਨੰਬਰ ’ਤੇ ਹਨ। ਜੇਕਰ ਬਾਕੀ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਤੀਜੇ, ਭਾਜਪਾ ਚੌਥੇ ਅਤੇ ਅਕਾਲੀ ਦਲ ਪੰਜਵੇਂ ਨੰਬਰ ’ਤੇ ਹੈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ: ਨਹਾਉਂਦੇ ਸਮੇਂ 3 ਸਾਲ ਦਾ ਬੱਚਾ ਪਾਣੀ ਦੀ ਪਾਈਪ ਲਾਈਨ 'ਚ ਫਸਿਆ
ਸਿਮਰਨਜੀਤ ਸਿੰਘ ਮਾਨ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) -230159
ਗੁਰਮੇਲ ਸਿੰਘ (ਆਪ) 225556
ਕਮਲਦੀਪ ਕੌਰ (ਸ਼੍ਰੋਮਣੀ ਅਕਾਲੀ ਦਲ) - 40112
ਕੇਵਲ ਸਿੰਘ (ਭਾਜਪਾ) - 61500
ਦਲਵੀਰ ਗੋਲਡੀ (ਕਾਂਗਰਸ) - 72831
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੋਣ ਨਤੀਜਿਆਂ ’ਤੇ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਦਾ ਵੱਡਾ ਬਿਆਨ, ਰੇਗਿਸਤਾਨ ’ਚ ਖਿੜਿਆ ਭਾਜਪਾ ਦਾ ਕਮਲ
NEXT STORY