ਲੁਧਿਆਣਾ (ਹਿਤੇਸ਼) : ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਨਾਮਜ਼ਦਗੀਆਂ ਵੀ ਦਾਖ਼ਲ ਕਰ ਦਿੱਤੀਆਂ ਗਈਆਂ ਹਨ। ਇਸ ਨੂੰ ਲੈ ਕੇ ਇਹ ਗੱਲ ਸਾਹਮਣੇ ਆਈ ਹੈ ਕਿ ਕਈ ਨਾਵਾਂ 'ਤੇ ਚਰਚਾ ਹੋਣ ਦੇ ਬਾਵਜੂਦ ਇਕ ਵੀ ਪਾਰਟੀ ਵੱਲੋਂ ਹਿੰਦੂ ਚਿਹਰੇ ਨੂੰ ਉਮੀਦਵਾਰ ਨਹੀਂ ਬਣਾਇਆ ਗਿਆ, ਉਹ ਵੀ ਉਸ ਸਮੇਂ, ਜਦੋਂ ਸੰਗਰੂਰ ਲੋਕ ਸਭਾ ਸੀਟ 'ਚ ਵੱਡੇ ਪੱਧਰ 'ਤੇ ਹਿੰਦੂ ਵੋਟਰ ਹਨ ਅਤੇ ਇਸ ਸੀਟ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ 'ਚ ਕਈ ਵੱਡੇ ਹਿੰਦੂ ਆਗੂ ਰਹਿ ਚੁੱਕੇ ਹਨ, ਜੋ ਕਿ ਇਸ ਸਮੇਂ ਵੀ ਸਰਗਰਮ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਇਨ੍ਹਾਂ 'ਚੋਂ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਮੰਤਰੀ ਰਹੇ ਹਨ ਅਤੇ ਅਕਾਲੀ ਦਲ ਦੇ ਪ੍ਰਕਾਸ਼ ਚੰਦ ਗਰਗ ਵਿਧਾਇਕ ਰਹਿ ਚੁੱਕੇ ਹਨ। ਇੱਥੋਂ ਤੱਕ ਕਿ ਹਿੰਦੂ ਵੋਟ ਬੈਂਕ ਦੇ ਦਮ 'ਤੇ ਸਿਆਸਤ ਕਰਨ ਵਾਲੀ ਭਾਜਪਾ ਨੇ ਜਿੱਥੇ ਸੁਨੀਲ ਜਾਖੜ ਨੂੰ ਉਮੀਦਵਾਰ ਬਣਾਉਣ ਦੀਆਂ ਕਿਆਸਰਾਈਆਂ 'ਤੇ ਵਿਰਾਮ ਲਾ ਦਿੱਤਾ ਹੈ, ਉੱਥੇ ਹੀ ਆਪਣੀ ਟਿਕਟ 'ਤੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਅਰਵਿੰਦ ਖੰਨਾ ਨੂੰ ਨਜ਼ਰ-ਅੰਦਾਜ਼ ਕਰਕੇ ਕਾਂਗਰਸ ਨਾਲ ਬਗਾਵਤ ਕਰਨ ਵਾਲੇ ਕੇਵਲ ਢਿੱਲੋਂ 'ਤੇ ਦਾਅ ਖੇਡਿਆ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 27 ਜੂਨ ਨੂੰ ਪੇਸ਼ ਹੋਵੇਗਾ 'ਪੰਜਾਬ' ਦਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫ਼ੈਸਲਾ
ਇਹੀ ਹਾਲ ਆਮ ਆਦਮੀ ਪਾਰਟੀ ਦਾ ਹੈ, ਜਿਸ ਵੱਲੋਂ ਲਗਾਤਾਰ ਦੂਜੀ ਵਾਰ ਜਿੱਤਣ ਵਾਲੇ ਅਮਨ ਅਰੋੜਾ ਨੂੰ ਪਹਿਲਾਂ ਮੰਤਰੀ ਨਹੀਂ ਬਣਾਇਆ ਗਿਆ ਅਤੇ ਫਿਰ ਐੱਮ. ਪੀ. ਬਣਾਉਣ ਦੀਆਂ ਉਮੀਦਾਂ 'ਤੇ ਵੀ ਪਾਣੀ ਫੇਰ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਣਿਆ ਸਪੈਸ਼ਲ ਚੱਕਰਵਿਊ, ਟਾਰਗੈੱਟ ’ਤੇ ਵੱਡੇ-ਵੱਡੇ ਗੈਂਗਸਟਰ
NEXT STORY