ਸੰਗਰੂਰ : ਸੰਗਰੂਰ ਜ਼ਿਮਨੀ ਚੋਣ ਦੇ ਹੁਣ ਤੱਕ ਸਾਹਮਣੇ ਆਏ ਨਤੀਜਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪਿੱਛੇ ਚੱਲ ਰਿਹਾ ਹੈ। ਅਕਾਲੀ ਦਲ ਬਾਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਸ ਸੀਟ ਤੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ ਪਰ ਮੁੱਢਲੇ ਰੁਝਾਨਾਂ ਦੌਰਾਨ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਤੋਂ ਵੀ ਪੱਛੜਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਕਿਸ ਸਿਆਸੀ ਧਿਰ ਦੇ ਸਿਰ ਬੱਝੇਗਾ ਜੇਤੂ ਸਿਹਰਾ, ਅੱਜ ਹੋਵੇਗਾ ਫ਼ੈਸਲਾ
ਇਨ੍ਹਾਂ ਨਤੀਜਿਆਂ ਦੌਰਾਨ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਵਿਚਾਲੇ ਹੈ, ਜਦੋਂ ਕਿ ਕਾਂਗਰਸ ਵੀ ਬੇਹੱਦ ਪਿੱਛੇ ਚੱਲ ਰਹੀ ਹੈ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਸਿਮਰਨਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਘਰਾਚੋਂ ਵਿਚਾਲੇ ਸਖ਼ਤ ਟੱਕਰ, ਜਾਣੋ ਕੀ ਨੇ ਤਾਜ਼ਾ ਰੁਝਾਨ
ਹੁਣ ਤੱਕ ਦੇ ਤਾਜ਼ੇ ਰੁਝਾਨਾਂ ਮੁਤਾਬਕ ਅਕਾਲੀ ਦਲ ਨੂੰ ਸਿਰਫ 33901 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਇਸ ਦੇ ਮੁਕਾਬਲੇ ਭਾਜਪਾ ਨੂੰ 54913 ਵੋਟਾਂ ਮਿਲੀਆਂ ਹਨ। ਕਾਂਗਰਸ ਨੇ ਹੁਣ ਤੱਕ 63014 ਵੋਟਾਂ ਹਾਸਲ ਕੀਤੀਆਂ ਹਨ, ਜਦੋਂ ਕਿ ਆਮ ਆਦਮੀ ਪਾਰਟੀ 192319 ਵੋਟਾਂ ਨਾਲ ਦੂਜੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ 194375 ਵੋਟਾਂ ਨਾਲ ਪਹਿਲੇ ਨੰਬਰ 'ਤੇ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਥਾਣੇ ਤੋਂ ਕੁੱਝ ਦੂਰੀ ’ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
NEXT STORY