ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸਭ ਦੀਆਂ ਨਜ਼ਰਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਐਲਾਨ 'ਤੇ ਲੱਗੀਆਂ ਹੋਈਆਂ ਹਨ। ਭਾਵੇਂ ਹੀ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਨਾਂ ਵੀ ਸੁਣਨ ਨੂੰ ਮਿਲ ਰਿਹਾ ਸੀ ਪਰ ਧੂਰੀ ਤੋਂ ਵਿਧਾਇਕ ਦਲਬੀਰ ਗੋਲਡੀ ਨੂੰ ਪਹਿਲੇ ਹੀ ਦਿਨ ਤੋਂ ਮਜ਼ਬੂਤ ਦਾਅਵੇਦਾਰ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ। ਜੇਕਰ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ ਦੀ ਕਵਾਇਦ ਸਿਰੇ ਨਾ ਚੜ੍ਹੀ ਤਾਂ ਗੋਲਡੀ ਦੇ ਨਾਂ ਦਾ ਐਲਾਨ ਕਰਨ ਦਾ ਫ਼ੈਸਲਾ ਕਾਂਗਰਸ ਵੱਲੋਂ ਅੰਦਰਖ਼ਾਤੇ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ! ਸੁਖਪਾਲ ਖਹਿਰਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਭਾਜਪਾ ਵੱਲੋਂ ਵੀ ਕੀਤੀ ਗਈ ਹੈ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਮੀਦਵਾਰ ਬਣਾਉਣ ਦੀ ਪੇਸ਼ਕਸ਼
ਐੱਸ. ਐੱਸ. ਜੌਹਲ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀਆਂ ਚੋਣਾਂ ਦੌਰਾਨ ਸਾਂਝੇ ਉਮੀਦਵਾਰ ਬਣਾ ਕੇ ਨਿਰਵਿਰੋਧ ਜਿੱਤ ਦਿਵਾਉਣ ਸਬੰਧੀ ਦਿੱਤੇ ਗਏ ਸੁਝਾਅ ਦਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪਰਮਜੀਤ ਸਰਨਾ ਵੱਲੋਂ ਸਮਰਥਨ ਕੀਤਾ ਗਿਆ ਹੈ ਪਰ ਅਕਾਲੀ ਦਲ, ਭਾਜਪਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਹਾਲਾਂਕਿ ਭਾਜਪਾ ਵੱਲੋਂ ਪਿਛਲੇ ਦਿਨੀਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਘਰ ਜਾਣ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਮੀਦਵਾਰ ਬਣਾਉਣ ਦੀ ਪੇਸ਼ਕਸ਼ ਕਰਨ ਦੀ ਸੂਚਨਾ ਹੈ।
ਇਹ ਵੀ ਪੜ੍ਹੋ : 'ਅਮਿਤ ਸ਼ਾਹ' ਅੱਜ 'ਚੰਡੀਗੜ੍ਹ' ਦੌਰੇ 'ਤੇ, ਭਾਜਪਾ 'ਚ ਸ਼ਾਮਲ ਹੋ ਸਕਦੇ ਨੇ ਕਈ ਸਾਬਕਾ ਮੰਤਰੀ ਤੇ ਵਿਧਾਇਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਜੋਆਣਾ ਦੀ ਭੈਣ ਨੂੰ ਸੰਗਰੂਰ ਤੋਂ ਜ਼ਿਮਨੀ ਚੋਣ ਲੜਾਉਣ ਲਈ ਮਨਾਉਣ ਪੁੱਜੇ ਅਕਾਲੀ ਆਗੂ
NEXT STORY