ਸੰਗਰੂਰ (ਰਾਜੇਸ਼ ਕੋਹਲੀ) : ਪਿੰਡਾਂ ਵਿਚ ਕਾਂਗਰਸੀ ਮੰਤਰੀਆਂ ਦਾ ਵਿਰੋਧ ਲਗਾਤਾਰ ਜਾਰੀ ਹੈ ਤੇ ਇਸ ਦਾ ਸੇਕ ਹੁਣ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਲੱਗਾ ਹੈ। ਵਿਜੇ ਇੰਦਰ ਸਿੰਗਲਾ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਵੋਟਾਂ ਮੰਗਣ ਲਈ ਸੰਗਰੂਰ ਦੇ ਘਰਾਚੋ ਪਿੰਡ ਵਿਚ ਗਏ ਸਨ, ਜਿੱਥੇ ਨੌਜਵਾਨਾਂ ਨੇ ਉਨ੍ਹਾਂ ਤੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ। ਮੰਤਰੀ ਵੱਲੋਂ ਨੌਜਵਾਨਾਂ ਨੂੰ ਸਵਾਲ ਪੁੱਛਣ ਤੋਂ ਰੋਕਣ 'ਤੇ ਲੋਕਾਂ ਨੇ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ। ਇੱਥੋਂ ਤੱਕ ਕੀ ਵੀਡੀਓ ਬਣਾਉਣ ਵਾਲੇ ਨੌਜਵਾਨ ਤੋਂ ਮੋਬਾਈਲ ਖੋਹਣ ਦੀ ਵੀ ਕੋਸ਼ਿਸ਼ ਕੀਤੀ ਗਈ।
ਪਿੰਡ ਦੇ ਨੌਜਵਾਨਾਂ ਦਾ ਕਹਿਣਾ ਹੈ ਕਿ ਸਵਾਲ ਪੁੱਛਣਾ ਉਨ੍ਹਾਂ ਦਾ ਹੱਕ ਹੈ ਤੇ ਲਾਰੇ ਲਾਉਣ ਵਾਲੇ ਮੰਤਰੀ ਹੁਣ ਭੱਜ ਰਹੇ ਹਨ। ਉੱਧਰ ਪਿੰਡ ਦੇ ਬਜ਼ੁਰਗ ਵੀ ਮੁੱਖ ਮੰਤਰੀ ਕੈਪਟਨ ਤੋਂ ਸਵਾਲ ਪੁੱਛ ਰਹੇ ਹਨ। ਉਨ੍ਹਾਂ ਵਿਚ ਸਰਕਾਰ ਪ੍ਰਤੀ ਗੁੱਸਾ ਸਾਫ ਝਲਕ ਰਿਹਾ ਹੈ। ਲੋਕ ਨੇਤਾਵਾਂ ਦੇ ਝੂਠੇ ਲਾਰਿਆਂ ਤੋਂ ਦੁਖੀ ਹਨ। ਇਹੀ ਸਮਾਂ ਹੈ ਜਦੋਂ ਉਨ੍ਹਾਂ ਨੂੰ ਆਪਣੇ ਸਵਾਲਾਂ ਦਾ ਜਵਾਬ ਮਿਲ ਸਕਦਾ ਹੈ ਪਰ ਨੇਤਾ ਅਜੇ ਵੀ ਲੋਕਾਂ 'ਤੇ ਰੋਹਬ ਪਾ ਰਹੇ ਹਨ ਤੇ ਜਵਾਬ ਦੇਣ ਤੋਂ ਭੱਜ ਰਹੇ ਹਨ।
ਸੰਨੀ ਦਿਓਲ ਨਾਲ ਜੁੜਿਆ ਇਕ ਹੋਰ ਵਿਵਾਦ, ਮਾਮਲਾ ਪੁੱਜਾ ਸ੍ਰੀ ਅਕਾਲ ਤਖ਼ਤ ਸਾਹਿਬ
NEXT STORY