ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਜਾਨਲੇਵਾ ਹਮਲਾ ਜਾਰੀ ਹੈ। ਜਿੱਥੇ ਅੱਜ ਜ਼ਿਲ੍ਹੇ ਵਿੱਚ ਫ਼ਿਰ ਚਾਰ ਹੋਰ ਮੌਤਾਂ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਉੱਥੇ ਕੋਰੋਨਾ ਦੇ ਪਾਜ਼ੇਟਿਵ ਆਉਣ ਦਾ ਸਿਲਸਿਲਾ ਜਾਰੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ’ਚ ਅੱਜ ਫਿਰ 43 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਸਿਹਤ ਬਲਾਕ ਸੰਗਰੂਰ ਦੀ ਇੱਕ 88 ਸਾਲਾ ਅਤੇ ਬਲਾਕ ਸੁਨਾਮ ਦਾ 71 ਸਾਲਾ ਵਿਅਕਤੀ ਅਤੇ ਬਲਾਕ ਮੂਣਕ ਦੇ 50 ਸਾਲਾ ਵਿਅਕਤੀ ਅਤੇ ਲੌਂਗੋਵਾਲ ਦੀ 45 ਸਾਲਾ ਔਰਤ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਨਿਗਲਿਆ 17 ਸਾਲਾ ਨਾਬਾਲਗ, ਪੁੱਤ ਦੀ ਲਾਸ਼ ਕੋਲ ਧਾਹਾਂ ਮਾਰ ਰੋਇਆ ਪਿਓ
ਸਿਹਤ ਵਿਭਾਗ ਵੱਲੋਂ ਜਾਣਕਾਰੀ ਮੁਤਾਬਕ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 7, ਧੂਰੀ ’ਚ 4 ਸਿਹਤ ਬਲਾਕ ਲੌਂਗੋਵਾਲ 'ਚ 1 ਕੇਸ, ਸ਼ੇਰਪੁਰ 'ਚ 2 ਸੁਨਾਮ ਵਿੱਚ 7, ਮੂਣਕ ਵਿੱਚ 2, ਅਮਰਗੜ੍ਹ ਵਿੱਚ 3, ਭਵਾਨੀਗੜ੍ਹ 1, ਮਾਲੇਰਕੋਟਲਾ ਵਿੱਚ 6 , ਪੰਜਗਰਾਈਆਂ ਵਿੱਚ 5 ਅਤੇ ਅਹਿਮਦਗੜ੍ਹ ਵਿੱਚ 1 ਵਿਅਕਤੀ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 5485 ਕੇਸ ਹਨ ਜਿਨ੍ਹਾਂ ’ਚੋਂ ਕੁੱਲ 4841 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲੇ ’ਚ ਅਜੇ ਵੀ ਕੁੱਲ 412 ਕੇਸ ਐਕਟਿਵ ਚੱਲ ਰਹੇ ਹਨ ਅਤੇ ਅੱਜ 4 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ ਜਦਕਿ 232 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।
ਇਹ ਵੀ ਪੜ੍ਹੋ: ਭਿਆਨਕ ਟੱਕਰ ਵਿੱਚ ਟੈਂਪੂ ਚਾਲਕ ਦੀ ਮੌਤ, ਮੇਲਿਆਂ ਵਿੱਚ ਭਾਂਡੇ ਵੇਚ ਕਰਦਾ ਸੀ ਗੁਜ਼ਾਰਾ
ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 5485
ਐਕਟਿਵ ਕੇਸ 412
ਠੀਕ ਹੋਏ 4841
ਮੌਤਾਂ 232
ਕਿਸਾਨ ਧਰਨਾ : ਦੋ ਸਕੇ ਭਰਾਵਾਂ ਨਾਲ ਵਾਪਰਿਆ ਹਾਦਸਾ, ਸਸਕਾਰ ਕਰਨ ਤੋਂ ਪਹਿਲਾ ਪਰਿਵਾਰ ਨੇ ਰੱਖੀਆਂ ਇਹ ਮੰਗਾਂ
NEXT STORY