ਸੰਗਰੂਰ (ਹਨੀ ਕੋਹਲੀ): ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਅੱਜ ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਐੱਸ.ਐੱਮ.ਓ. ਡਾ. ਬਲਜੀਤ ਦੀ ਪਤਨੀ ਨਵਕਿਰਨ (45) ਦੀ ਕੋਰੋਨਾ ਦਾ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਛਲੇ ਕੁੱਝ ਦਿਨਾਂ ਤੋਂ ਉਹ ਮੋਹਾਲੀ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਸਨ ਅਤੇ ਸਿਹਤ ਖ਼ਰਾਬ ਹੋਣ ਦੇ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਬਲਜੀਤ ਖ਼ੁਦ ਵੀ ਕੋਰੋਨਾ ਪਾਜ਼ੇਟਿਵ ਹਨ।ਕੁੱਝ ਦਿਨ ਪਹਿਲਾਂ ਹੀ ਨਵਕਿਰਨ ਦੀ ਅਧਿਆਪਕ ਤੋਂ ਪ੍ਰੋਮਸ਼ਨ ਹੋ ਕੇ ਲੈਕਚਰਾਰ ਬਣੇ ਸਨ।
ਇਹ ਵੀ ਪੜ੍ਹੋ: ਮਾਸੀ ਦੀ ਸ਼ਰਮਨਾਕ ਕਰਤੂਤ, ਨੌਕਰੀ ਦਿਵਾਉਣ ਬਹਾਨੇ ਭਾਣਜੀ ਨਾਲ ਕਰਵਾਇਆ ਜਬਰ-ਜ਼ਿਨਾਹ
ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਸ਼ਨੀਵਾਰ ਨੂੰ 171 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 9,100 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 10315 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,33,689 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,51,426 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 71,948 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
ਇਹ ਵੀ ਪੜ੍ਹੋ: ਹੁਣ ਰੁਕੇਗੀ ਆਕਸੀਜਨ ਦੀ ਕਾਲਾਬਾਜ਼ਾਰੀ, ਸਰਕਾਰ ਵਲੋਂ ਕੰਟੇਨਰ ’ਚ ਜੀ.ਪੀ.ਐੱਸ. ਟ੍ਰੈਕਿੰਗ ਡਿਵਾਇਸ ਲਗਾਉਣ ਦਾ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜ਼ਿਲ੍ਹਾ ਸੰਗਰੂਰ ’ਚ ਦਿਨੋਂ-ਦਿਨ ਮਾਰੂ ਹੁੰਦਾ ਜਾ ਰਿਹੈ ਕੋਰੋਨਾ, 12 ਵਿਅਕਤੀਆਂ ਦੀ ਮੌਤ, 166 ਨਵੇਂ ਮਾਮਲੇ ਆਏ ਸਾਹਮਣੇ
NEXT STORY