ਸੰਗਰੂਰ (ਕੋਹਲੀ) : ਪੰਜਾਬ 'ਚ ਇਸ ਸਮੇਂ ਕਣਕ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਵੱਢਣ ਦਾ ਕੰਮ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ। ਇਸ ਦੌਰਾਨ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਆਪਣੇ ਖੇਤ 'ਚ ਬੀਜੀ ਕਣਕ ਦੀ ਫ਼ਸਲ ਦੀ ਵਾਢੀ ਖ਼ੁਦ ਕਰਦੇ ਦਿਖਾਈ ਦਿੱਤੇ। ਉਨ੍ਹਾਂ ਵੱਲੋਂ ਕਣਕ ਦੀ ਵਾਢੀ ਅਤੇ ਹੋਰ ਘਰੇਲੂ ਕੰਮ ਕਰਨ ਦੀ ਵੀਡੀਓ ਦੇਖ ਤੁਸੀਂ ਵੀ ਉਨ੍ਹਾਂ ਦੀਆਂ ਸਿਫ਼ਤਾਂ ਕਰਦੇ ਨਹੀਂ ਥੱਕੋਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਮੋਹਾਲੀ ਦੇ ਨਵੇਂ ਮੇਅਰ ਬਣੇ ਸਿਹਤ ਮੰਤਰੀ ਦੇ ਭਰਾ 'ਅਮਰਜੀਤ ਸਿੰਘ ਜੀਤੀ ਸਿੱਧੂ'
ਡਿਪਟੀ ਕਮਿਸ਼ਨਰ ਰਾਮਵੀਰ ਦਿਨ ਵੇਲੇ ਆਪਣੇ ਦਫ਼ਤਰ 'ਚ ਡਿਊਟੀ ਕਰਦੇ ਹਨ ਅਤੇ ਇਸ ਤੋਂ ਬਾਅਦ ਉਹ ਆਪਣੇ ਖੇਤਾਂ 'ਚ ਬੀਜੀ ਹੋਈ ਕਣਕ ਵੱਢਦੇ ਹਨ। ਇਸ ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਵਿਹਲਾ ਸਮਾਂ ਹੁੰਦਾ ਹੈ ਤਾਂ ਉਹ ਕਣਕ ਵੱਢਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀਆਂ ਜੜ੍ਹਾਂ ਨਾਲ ਜੁੜਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਹੀਂ ਰਹੇ ਦਿੱਗਜ਼ ਖਿਡਾਰੀ 'ਬਲਬੀਰ ਸਿੰਘ ਜੂਨੀਅਰ', ਚੰਡੀਗੜ੍ਹ ਵਿਖੇ ਲਏ ਆਖ਼ਰੀ ਸਾਹ
ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਆਪਣੇ ਵਿਰਸੇ ਅਤੇ ਪੁਰਾਣੇ ਰੀਤੀ-ਰਿਵਾਜਾਂ ਨੂੰ ਨਾ ਭੁੱਲਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਿਛੋਕੜ ਕਿਸਾਨੀ ਪਰਿਵਾਰ ਨਾਲ ਹੈ ਅਤੇ ਬਚਪਨ ਤੋਂ ਹੀ ਉਹ ਕਣਕ ਦੀ ਵਾਢੀ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਮਿੱਟੀ ਬਹੁਤ ਹੀ ਉਪਜਾਊ ਹੈ, ਜਿੱਥੇ ਕਈ ਤਰ੍ਹਾਂ ਦੀ ਖੇਤੀ ਕੀਤੀ ਜਾ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਨਵਜੋਤ ਸਿੱਧੂ ਨੇ ਫਿਰ ਕੀਤੇ ਧਮਾਕੇਦਾਰ ਟਵੀਟ, ਕਿਸਾਨ ਅੰਦੋਲਨ ਦਰਮਿਆਨ ਦਿੱਤੀ ਨੇਕ ਸਲਾਹ
NEXT STORY