ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਅੱਜ ਸਵੇਰੇ ਸੰਗਰੂਰ ਵਿਖੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਨਾਲ ਸਬੰਧਤ ਜੇਰੇ ਇਲਾਜ ਸਵਾਰੀਆਂ ਦਾ ਸਿਵਲ ਹਸਪਤਾਲ ਸੰਗਰੂਰ ਵਿਖੇ ਜਖਮੀਆਂ ਦਾ ਹਾਲ ਜਾਨਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਅਤੇ ਐਸਐਸਪੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚੇ ਅਤੇ ਉਨ੍ਹਾਂ ਇਸ ਹਾਦਸੇ ਦੇ ਜਖਮੀਆਂ ਦਾ ਹਾਲ ਚਾਲ ਜਾਣਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵੇਂ ਜਿਲਾ ਅਧਿਕਾਰੀਆਂ ਨੇ ਕਿਹਾ ਕਿ ਇਸ ਹਾਦਸੇ ਦੇ ਗੰਭੀਰ ਜਖਮੀਆਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜਿਆ ਗਿਆ ਹੈ ਜਿੱਥੇ ਉਨ੍ਹਾਂ ਦੇ ਇਲਾਜ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਡਾਕਟਰਾਂ ਨਾਲ ਲਗਾਤਾਰ ਸੰਪਰਕ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕੁਝ ਜਖਮੀਆਂ ਦਾ ਇਲਾਜ ਸਿਵਲ ਹਸਪਤਾਲ ਸੰਗਰੂਰ ਵਿਖੇ ਕੀਤਾ ਜਾ ਰਿਹਾ ਹੈ ਜੇਕਰ ਫਿਰ ਵੀ ਇਸੇ ਜ਼ਖਮੀ ਦੀ ਹਾਲਤ ਗੰਭੀਰ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਇਲਾਜ ਲਈ ਰੈਫਰ ਕਰ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਨੇ ਦੱਸਿਆ ਕਿ ਪੀੜਤਾਂ ਦੇ ਮੁਆਵਜੇ ਲਈ ਬਣਦਾ ਕੇਸ ਸਰਕਾਰ ਨੂੰ ਹੁਣੇ ਹੀ ਬਣਾ ਕੇ ਭੇਜਿਆ ਜਾਵੇਗਾ। ਇਸ ਮੌਕੇ ਸਿਵਲ ਹਸਪਤਾਲ ਸੰਗਰੂਰ ਦੇ ਐਸਐਮਓ ਡਾਕਟਰ ਵਿਨੋਦ ਕੁਮਾਰ ਅਤੇ ਉਹਨਾਂ ਦੀ ਪੂਰੀ ਟੀਮ ਤੇ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ ਵੀ ਹਾਜ਼ਰ ਸਨ।
ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਜਖਮੀਆਂ ਦਾ ਹਾਲ ਜਾਨਣ ਲਈ ਕਾਂਗਰਸ ਪਾਰਟੀ ਬਲਾਕ ਸੰਗਰੂਰ ਦੇ ਪ੍ਰਧਾਨ ਰੋਕੀ ਬਾਂਸਲ ਅਤੇ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਰਣਦੀਪ ਸਿੰਘ ਦਿਓਲ ਅਤੇ ਵੱਖ ਵੱਖ ਪਾਰਟੀਆਂ ਦੇ ਆਗੂ ਤੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
NEXT STORY