ਲੁਧਿਆਣਾ (ਹਿਤੇਸ਼) : ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ 'ਚ ਸ਼ਨੀਵਾਰ ਨੂੰ 'ਘਰ-ਘਰ ਰੋਜ਼ਗਾਰ' ਮਿਸ਼ਨ ਤਹਿਤ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ 5ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਵੀ ਐਵਾਰਡ ਦੇ ਕੇ ਸਨਮਾਨਿਤ ਕੀਤਾ।
ਸਤੰਬਰ ਮਹੀਨੇ ਲੱਗੇ 'ਰੋਜ਼ਗਾਰ' ਮੇਲੇ ਤਹਿਤ ਡੀ. ਸੀ. ਘਨਸ਼ਿਆਮ ਥੋਰੀ ਨੇ ਟੀਚੇ ਤੋਂ ਜ਼ਿਆਦਾ ਰੋਜ਼ਗਾਰ ਮੁਹੱਈਆ ਕਰਵਾਇਆ ਸੀ, ਜਿਸ ਕਾਰਨ ਉਹ ਪੂਰੇ ਪੰਜਾਬ 'ਚੋਂ ਪਹਿਲੇ ਨੰਬਰ 'ਤੇ ਆਏ ਸਨ, ਜਿਸ ਕਾਰਨ ਉਨ੍ਹਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਦੱਸ ਦੇਈਏ ਕਿ ਸੰਗਰੂਰ ਨੂੰ 3500 ਨੌਕਰੀਆਂ ਦੇਣ ਦਾ ਟੀਚਾ ਦਿੱਤਾ ਗਿਆ ਸੀ, ਜਿਸ ਦੇ ਮੁਕਾਬਲੇ 6951 ਲੋਕਾਂ ਨੂੰ ਰੋਜ਼ਗਾਰ ਮਿਲਿਆ, ਜੋ ਕਿ 198.6 ਫੀਸਦੀ ਬਣਦਾ ਹੈ। ਇਸ ਮੌਕੇ ਕੈਪਟਨ ਦੇ ਨਾਲ ਚਰਨਜੀਤ ਸਿੰਘ ਚੰਨੀ, ਵਿਜੇ ਇੰਦਰ ਸਿੰਗਲਾ, ਮੁਨੀਸ਼ ਤਿਵਾੜੀ, ਰਾਜ ਕੁਮਾਰ ਵੇਰਕਾ ਅਤੇ ਹੋਰ ਸ਼ਾਮਲ ਸਨ।
ਸਤੰਬਰ ਮਹੀਨੇ ਹਰ ਜ਼ਿਲੇ ਨੂੰ ਰੋਜ਼ਗਾਰ ਦੇ ਮਿਲੇ ਟੀਚੇ ਅਤੇ ਪ੍ਰਾਪਤੀਆਂ ਇਸ ਤਰ੍ਹਾਂ ਹਨ—
2019 ਦੀ ਦੂਸਰੀ ਸਭ ਤੋਂ ਵੱਡੀ ਚੋਰੀ ਦਾ 14 ਦਿਨਾਂ ਬਾਅਦ ਵੀ ਖੁਲਾਸਾ ਨਹੀਂ ਕਰ ਸਕੀ ਪੁਲਸ
NEXT STORY