ਸੰਗਰੂਰ (ਵੈੱਬ ਡੈਸਕ): ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਚੋਣ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਇਸ ਤਹਿਤ ਸੰਗਰੂਰ ਜ਼ਿਲ੍ਹੇ ਦੇ ਅਧੀਨ ਪੈਂਦੀਆਂ 4 ਨਗਰ ਕੌਂਸਲਾਂ- ਭਵਾਨੀਗੜ੍ਹ, ਧੂਰੀ, ਲੌਂਗੋਵਾਲ ਅਤੇ ਸੁਨਾਮ ਦੇ ਨਤੀਜੇ ਵੀ ਸਾਹਮਣੇ ਆ ਗਏ ਹਨ।
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਭਵਾਨੀਗੜ੍ਹ ਦੀਆਂ ਕੁੱਲ 15 ਸੀਟਾਂ ਵਿਚੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ 7-7 ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਾ ਵੀ 1 ਉਮੀਦਵਾਰ ਜੇਤੂ ਰਿਹਾ ਹੈ। ਇਸੇ ਤਰ੍ਹਾਂ ਧੂਰੀ ਦੀਆਂ 21 ਸੀਟਾਂ ਵਿਚੋਂ 19 'ਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਉੱਥੇ ਹੀ 2 ਸੀਟਾਂ ਤੋਂ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ।
ਇਸ ਤੋਂ ਇਲਾਵਾ ਲੌਂਗੋਵਾਲ ਦੀਆਂ 15 ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੇ 10 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ, 4 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਉਮੀਦਵਾਰ ਜੇਤੂ ਐਲਾਨਿਆ ਗਿਆ ਹੈ। ਸੁਨਾਮ ਦੀਆਂ 23 ਸੀਟਾਂ 'ਚੋਂ 19 ਵਿਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। 3 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਹਨ। ਉੱਥੇ ਹੀ ਭਾਰਤੀ ਜਨਤਾ ਪਾਰਟੀ ਦਾ ਵੀ ਇਕ ਉਮੀਦਵਾਰ ਜੇਤੂ ਰਿਹਾ ਹੈ।
ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
NEXT STORY