ਸੰਗਰੂਰ (ਪ੍ਰਿੰਸ) : ਸੰਗਰੂਰ ਦੇ ਪਿੰਡ ਬਡਰੁੱਖਾ 'ਚ ਕਿਸਾਨ ਮਲ ਸਿੰਘ ਨੂੰ ਇਕ ਸਾਧੂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਮਲ ਸਿੰਘ ਦੇ ਭਰਾ ਨਛੱਤਰ ਸਿੰਘ ਨੇ ਦੱਸਿਆ ਕਿ ਮਲ ਸਿੰਘ ਦੇ ਖੇਤਾਂ ਨੇੜੇ ਇਕ ਸਾਧੂ ਕੁਟੀਆ ਬਣਾ ਕੇ ਰਹਿੰਦਾ ਸੀ , ਜੋ ਨਸ਼ਾ ਕਰਨ ਦਾ ਆਦੀ ਸੀ ਤੇ ਨੌਜਵਾਨਾਂ ਨੂੰ ਉਹ ਨਸ਼ੇ ਦੀ ਲਤ ਲਗਾ ਰਿਹਾ ਸੀ, ਜਿਸ ਕਾਰਨ ਅਕਸਰ ਮਲ ਸਿੰਘ ਤੇ ਸਾਧੂ ਵਿਚਾਲੇ ਤੂੰ-ਤੂੰ, ਮੈਂ-ਮੈਂ ਹੁੰਦੀ ਸੀ ਤੇ ਇਸੇ ਰੰਜਿਸ਼ ਕਾਰਨ ਸਾਧੂ ਨੇ ਆਪਣੇ ਸਾਥੀ ਨਾਲ ਮਿਲ ਕੇ ਮਲ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਕਤਲ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਛੱਤਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪੁਲਸ ਵਲੋਂ ਇਕ ਦੋਸ਼ੀ ਪਰਮਜੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦ ਕਿ ਦੂਜੇ ਦੋਸ਼ੀ ਦੀ ਭਾਲ ਜਾਰੀ ਹੈ।
ਸਰਹੱਦੀ ਖੇਤਰ 'ਚ ਨਸ਼ਿਆਂ ਕਾਰਣ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ
NEXT STORY