ਸੰਗਰੂਰ, ਬਾਘਾ ਪੁਰਾਣਾ, ਧਰਮਕੋਟ, ਭਵਾਨੀਗੜ੍ਹ, ਫ਼ਤਹਿਗੜ੍ਹ ਸਾਹਿਬ (ਦਲਜੀਤ ਬੇਦੀ,ਰਾਕੇਸ਼,ਸਤੀਸ਼, ਕਾਂਸਲ, ਜਗਦੇਵ ) : ਕੋਰੋਨਾ ਦਾ ਕਹਿਰ ਵਿਸ਼ਵ ਭਰ 'ਚ ਜਾਰੀ ਹੈ। ਇਸੇ ਦੇ ਕਾਰਨ ਅੱਜ 74ਵੇਂ ਆਜ਼ਾਦੀ ਦਿਹਾੜੇ ਮੌਕੇ ਮਾਲਵੇ ਭਰ 'ਚ ਸਮਾਗਮ ਸਾਦੇ ਢੰਗ ਨਾਲ ਕੀਤੇ ਗਏ। ਇਸੇ ਚੱਲਦਿਆਂ ਪੁਲਸ ਲਾਈਨ ਸੰਗਰੂਰ ਦੇ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਅਦਾ ਕੀਤੀ। ਇਹ ਸਮਾਗਮ ਕੋਵਿਡ-19 ਨੂੰ ਧਿਆਨ ਚ ਰੱਖਦੇ ਸੀਮਿਤ ਇਕੱਠ ਕਰਕੇ ਮਨਾਇਆ ਅਤੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਐੱਸ. ਐੱਸ. ਪੀ ਡਾਕਟਰ ਸੰਦੀਪ ਗਰਗ ਤੋਂ ਇਲਾਵਾ ਰਾਜਨੀਤਕ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ।
ਬਾਘਾ ਪੁਰਾਣਾ ਵਿਖੇ ਸਬ-ਡਵੀਜ਼ਨ ਪੱਧਰ ਦਾ ਹੋਇਆ ਸਮਾਗਮ
ਅਜ਼ਾਦੀ ਦੇ ਮਹਾਨ ਦਿਹਾੜੇ 'ਤੇ ਹੋਏ ਸਬ-ਡਵੀਜ਼ਨ ਪੱਧਰ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਵਿਖੇ ਸ਼ਾਨਦਾਰ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ ਸਵਰਨਜੀਤ ਕੌਰ ਨੇ ਅਦਾ ਕੀਤੀ। ਇਸ ਮੌਕੇ ਮਾਨਯੋਗ ਜੱਜ ਪੁਸ਼ਪਿੰਦਰ ਸਿੰਘ, ਕਾਰਜ ਸਾਧਕ ਅਫਸਰ ਰਜਿੰਦਰ ਕਾਲੜਾ, ਨਾਇਬ ਤਹਿਸੀਲਦਾਰ ਗੁਰਬਿੰਦਰ ਸਿੰਘ ਆਦਿ ਸਹਾਇਕ ਰਜਿਸਟਰਾਰ ਸੁਖਜੀਤ ਸਿੰਘ ਬਰਾੜ ਸ਼ਾਮਲ ਸਨ। ਇਸ ਤੋਂ ਪਹਿਲਾਂ ਐੱਸ.ਡੀ.ਐੱਮ ਨੇ ਨਗਰ ਕੌਸਲ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲਾਂ ਦੀ ਮਾਲਾ ਚੜ੍ਹਾਈ ਗਈ। ਸਾਧੇ ਢੰਗ ਨਾਲ ਹੋਏ ਸਮਾਗਮ ਦੌਰਾਨ ਮਹਾਨ ਸ਼ਖਸੀਅਤਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਅਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕੋਰੋਨਾਂ ਦੌਰਾਨ ਦੋ ਮਹੀਨੇ ਐੱਸ.ਡੀ.ਐੱਮ ਅਤੇ ਤਹਿਸੀਲਦਾਰ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੀਤੀ ਸੇਵਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਸ਼ਾਸਨ ਸਿਵਲ ਹਸਪਤਾਲ ਦੇ ਸਾਂਝੇ ਉਪਰਾਲੇ ਕਾਰਨ ਹਲਕਾ ਕੋਰੋਨਾ ਤੋਂ ਜਿੱਤ ਸਕਿਆ ਹੈ। ਇਸ ਲਈ ਹਲਕੇ ਦੇ ਲੋਕ ਤੰਦਰੁਸਤੀ ਨਾਲ ਅਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ ਪਰ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਸਮਾਗਮ ਦੌਰਾਨ ਸਟੇਜ ਦੀ ਸੇਵਾ ਨਵਦੀਪ ਸ਼ਰਮਾ ਨੇ ਨਿਭਾਈ।
ਧਰਮਕੋਟ 'ਚ ਧੂਮਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜ
ਧਰਮਕੋਟ ਵਿਖੇ ਐੱਸ. ਡੀ. ਐੱਮ. ਦਫ਼ਤਰ ਧਰਮਕੋਟ ਵਿਖੇ ਅਜ਼ਾਦੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਰਾਸ਼ਟਰੀ ਝੰਡਾ ਡਾਕਟਰ ਨਰਿੰਦਰ ਸਿੰਘ ਧਾਲੀਵਾਲ ਐੱਸ. ਡੀ. ਐੱਮ. ਧਰਮਕੋਟ ਨੇ ਲਹਿਰਾਇਆ ਅਤੇ ਪੁਲਸ ਟੁਕੜੀ ਨੇ ਸਲਾਮੀ ਦਿੱਤੀ। ਇਹ ਸਮਾਗਮ ਕਰੋਨਾ ਮਹਾਮਾਰੀ ਦੇ ਚੱਲਦਿਆਂ ਅਤੇ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਦਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਆਪਣੇ ਸੰਬੋਧਨ 'ਚ ਐੱਸ. ਡੀ. ਐੱਮ. ਵਲੋਂ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਉੱਥੇ ਹੀ ਉਨ੍ਹਾਂ ਕਰੋਨਾ ਮਹਾਮਾਰੀ ਦੇ ਚੱਲਦਿਆਂ ਜਿੱਥੇ ਸਰਕਾਰ ਵਲੋਂ ਨਿਭਾਏ ਜਾ ਰਹੇ ਰੋਲ ਦੀ ਸ਼ਲਾਘਾ ਕੀਤੀ ਉਥੇ ਹੀ ਸਮਾਜ ਸੇਵੀ ਸੰਸਥਾਵਾਂ, ਸਿਆਸੀ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਵਲੋਂ ਇਸ ਦੌਰਾਨ ਸਰਕਾਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਭਵਾਨੀਗੜ੍ਹ 'ਚ ਐੱਸ.ਡੀ.ਐੱਮ. ਨੇ ਲਹਿਰਾਇਆ ਤਿਰੰਗਾ
ਦੇਸ਼ ਦੀ ਆਜ਼ਾਦੀ ਦਾ 74ਵਾਂ ਸੁਤੰਤਰਤਾ ਦਿਵਸ ਅੱਜ ਸਥਾਨਕ ਬਲਾਦ ਕੋਠੀ ਵਿਖੇ ਸਥਿਤ ਐੱਸ.ਡੀ.ਐਮ ਦਫ਼ਤਰ ਵਿਖੇ ਕੋਰੋਨਾ ਮਹਾਮਾਰੀ ਦੇ ਸੰਕਟ ਨੂੰ ਧਿਆਨ 'ਚ ਰੱਖਦੇ ਹੋਏ ਬਹੁਤ ਹੀ ਘੱਟ ਇਕੱਠ ਕਰਕੇ ਪੂਰੀ ਸ਼ਰਧਾਂ ਨਾਲ ਮਨਾਇਆ ਗਿਆ। ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਬ-ਡਵੀਜ਼ਨ ਦੇ ਐੱਸ.ਡੀ.ਐੱਮ ਡਾ. ਕਰਮਜੀਤ ਸਿੰਘ ਨੇ ਅਦਾ ਕੀਤੀ।ਇਸ ਦੌਰਾਨ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਗਾ ਕੇ ਅਤੇ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਰਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ।
ਇਸ ਮੌਕੇ ਆਪਣੇ ਸੰਬੋਧਨ 'ਚ ਐੱਸ.ਡੀ.ਐੱਮ ਡਾ. ਕਰਮਜੀਤ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦੀ ਘੋਲਾਟਿਆਂ ਵਲੋਂ ਤੇਜ਼ ਸੰਰਘਸ਼ ਕਰਕੇ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜ ਕੇ ਬ੍ਰਿਟਿਸ਼ ਹਕੁਮਤ ਤੋਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ। ਇਸੇ ਤਰ੍ਹਾਂ ਹੁਣ ਕੋਰੋਨਾ ਦੇ ਖ਼ਿਲਾਫ਼ ਜੰਗ ਵੀ ਅਸੀਂ ਸਾਰਿਆਂ ਮਿਲ ਕੇ ਜਿੱਤਣੀ ਹੈ। ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਾਫ਼ੀ ਜਾਗਰੂਕ ਕੀਤਾ ਜਾ ਰਿਹਾ ਹੈ।
ਫ਼ਤਹਿਗੜ੍ਹ ਸਾਹਿਬ ਵਿਖੇ ਕੈਬਨਿਟ ਮੰਤਰੀ ਧਰਮਸੋਤ ਨੇ ਲਹਿਰਾਇਆ ਤਿਰੰਗਾ
ਫ਼ਤਹਿਗੜ੍ਹ ਸਾਹਿਬ ਵਿਖੇ ਆਜ਼ਾਦੀ ਦਿਵਸ ਖੇਡ ਸਟੇਡੀਅਮ ਸਰਹਿੰਦ ਵਿਖੇ ਕੋਵਿਡ-19 ਦੇ ਚੱਲਦਿਆਂ ਇਸ ਵਾਰ ਸਾਦਗੀ ਨਾਲ ਮਨਾਇਆ ਗਿਆ। ਇਸ ਮੌਕੇ ੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ਲਹਿਰਾਇਆ। ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ 'ਚ ਕੋਰੋਨਾ ਵਾਇਰਸ ਕਾਰਨ ਨਾ ਪਰੇਡ, ਨਾ ਹੀ ਮਾਰਚ ਪਾਸਟ ਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਸਮਾਗਮ ਦੌਰਾਨ ਕੋਵਿਡ-19 ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਕੋਰੋਨਾ ਯੋਧਿਆਂ ਦਾ ਸਨਮਾਨ ਵੀ ਕੀਤਾ ਗਿਆ ।
ਆਜ਼ਾਦੀ ਦਿਹਾੜੇ 'ਤੇ ਵਿਸ਼ੇਸ਼, ਜਾਣੋ ਲੋੜ ਹੈ ਕਿਸ ਆਜ਼ਾਦੀ ਦੀ
NEXT STORY